ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਚੈਕਿੰਗ ਦੌਰਾਨ 3 ਚਲਾਨ ਕੀਤੇ

ਨਗਰ ਨਿਗਮ ਹੁਸ਼ਿਆਰਪੁਰ ਦੀ ਸੈਨੀਟੇਸ਼ਨ ਸ਼ਾਖਾ ਵੱਲੋਂ ਸ਼ਹਿਰ ਦੇ ਵੱਖ-ਵੱਖ ਦੁਕਾਨਾਂ ਵਿੱਚ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋ ਦੀ ਰੋਕਥਾਮ ਲਈ ਚੈਕਿੰਗ ਕੀਤੀ ਗਈ ਅਤੇ 3 ਚਲਾਨ ਕੀਤੇ ਗਏ। ਨਗਰ ਨਿਗਮ ਹੁਸਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੁਲਾਈ ,2022 ਤੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਉਪਰ ਪੂਰੀ ਤਰਾਂ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਸ਼ਹਿਰ ਵਿੱਚ ਸਮੇ-ਸਮੇ ਸਿਰ ਇਸ ਦੀ ਵਰਤੋਂ ਨੂੰ ਰੋਕਣ ਲਈ ਚੈਕਿੰਗ ਕੀਤੀ ਜਾਂਦੀ ਹੈ ਅਤੇ ਸ਼ਹਿਰ ਵਾਸੀ ਇਸ ਦੀ ਵਰਤੋਂ ਨਾ ਕਰਕੇ ਸ਼ਹਿਰ ਨੂੰ ਸਾਫ ਰੱਖਣ ਵਿੱਚ ਯੋਗਦਾਨ ਪਾ ਸਕਦੇ ਹਨ ।