
ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਅੱਜ ਬੈਂਕ ਮੈਨੇਜਰਾਂ ਅਤੇ ਪੀ.ਐਸ.ਪੀ.ਸੀ.ਐਲ ਦੇ ਅਫ਼ਸਰਾਂ ਨਾਲ ਮੀਟਿੰਗ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮਿਤੀ 13 ਮਈ 2023 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿਚ ਬੈਂਕ ਮੈਨੇਜਰਾਂ ਅਤੇ ਪੀ.ਐਸ.ਪੀ.ਸੀ.ਐਲ ਵਿਭਾਗ ਨੂੰ ਕਿਹਾ ਕਿ ਉਹ ਇਸ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲੈ ਕੇ ਆਉਣ, ਤਾਂ ਜੋ ਮੌਕੇ ’ਤੇ ਹੀ ਇਨ੍ਹਾਂ ਕੇਸਾਂ ਦਾ ਨਿਪਟਾਰਾ ਕੀਤਾ ਜਾ ਸਕੇ।