ਕੈਬਨਿਟ ਮੰਤਰੀ ਜ਼ਿੰਪਾ ਨੇ ਵਾਰਡ ਨੰਬਰ 27 ਦੇ ਮੁਹੱਲਾ ਕੀਰਤੀ ਨਗਰ ਵਿੱਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ

 ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਦਾ ਵਿਕਾਸ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਕੀਤਾ ਜਾ ਰਿਹਾ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਹ ਅੱਜ ਵਾਰਡ ਨੰਬਰ 27 ਦੇ ਮੁਹੱਲਾ ਕੀਰਤੀ ਨਗਰ ਵਿਖੇ ਵੱਖ-ਵੱਖ ਗਲੀਆਂ ਵਿੱਚ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਣ ਮੌਕੇ ਇਲਾਕਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।  ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ ਵੀ ਮੌਜੂਦ ਸਨ।

 ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁਹੱਲਾ ਕੀਰਤੀ ਨਗਰ ਵਿੱਚ 30 ਲੱਖ 7 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਗਲੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਵਾਰਡ ਦੀਆਂ ਸਾਰੀਆਂ ਲੋੜਾਂ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਵਿਕਾਸ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰਹੇਗਾ।  ਇਸ ਮੌਕੇ ਐਕਸੀਅਨ ਨਗਰ ਨਿਗਮ ਕੁਲਦੀਪ ਸਿੰਘ, ਸਾਬਕਾ ਕੌਂਸਲਰ ਕੁਲਵਿੰਦਰ ਸਿੰਘ ਹੁੰਦਲ, ਬਿੰਦੂ ਸ਼ਰਮਾ, ਅਮਰਜੀਤ ਸਿੰਘ, ਪ੍ਰੀਤਮ ਦਾਸ, ਦੇਵਰਾਜ, ਰਵਿੰਦਰ ਲੋਹੀਆ, ਜਗਦੀਸ਼ ਧਾਮੀ, ਦਲਵੀਰ ਕੌਰ ਸਿੱਧੂ, ਸੁਦੇਸ਼ ਰਾਣੀ, ਦਲਬੀਰ ਕੌਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *