ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਪ੍ਰੀਤ ਕੋਹਲੀ ਨੂੰ ‘ਸਿਸਟੇਮੈਟਿਕ ਵੋਟਰਸ ਐਜੂਕੇਸ਼ਨ ਐਂਡ ਇਲੈਕਟ੍ਰੋਲ ਪਾਰਟੀਸਿਪੇਸ਼ਨ ਪ੍ਰੋਗਰਾਮ’ (ਸਵੀਪ) ਦਾ ਜ਼ਿਲ੍ਹਾ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਨੂੰ ਪੰਡਿਤ ਜਗਤ ਰਾਮ ਸਰਕਾਰੀ ਬਹੁਤਕਨੀਕੀ ਕਾਲਜ ਹੁਸ਼ਿਆਰਪੁਰ ਦੀ ਪ੍ਰਿੰਸੀਪਲ ਰਚਨਾ ਕੌਰ ਦੀ ਥਾਂ ’ਤੇ ਸਵੀਪ ਦਾ ਜ਼ਿਲ੍ਹਾ ਨੋਡਲ ਅਫ਼ਸਰ ਲਗਾਇਆ ਗਿਆ ਹੈ, ਜੋ ਕਿ ਇਸ ਮਹੀਨੇ ਸੇਵਾ ਮੁਕਤ ਹੋ ਰਹੇ ਹਨ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਵਲੋਂ ਜ਼ਿਲ੍ਹੇ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਦਾ ਸੰਚਾਲਨ ਕੀਤਾ ਜਾਂਦਾ ਹੈ, ਤਾਂ ਜੋ ਲੋਕ ਵੋਟ ਬਣਾਉਣ ਅਤੇ ਉਸ ਦੀ ਸਹੀ ਵਰਤੋਂ ਪ੍ਰਤੀ ਜਾਗਰੂਕ ਹੋ ਸਕਣ।