ਭਾਰਤ ਸਰਕਾਰ ਦੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਅਦਾਰੇ ਨਹਿਰੂ ਯੁਵਾ ਕੇਂਦਰ, ਹੁਸ਼ਿਆਰਪੁਰ ਵੱਲੋਂ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਯੁਵਕ ਮੇਲਾ 12 ਜੂਨ ਨੂੰ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ, ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਭਾਰਤ ਸਰਕਾਰ ਦੇ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਜ਼ਿਲ੍ਹਾ ਯੂਥ ਅਫ਼ਸਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਸ ਯੁਵਕ ਮੇਲੇ ਵਿੱਚ ਮੁੱਖ ਤੌਰ ’ਤੇ 5 ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਪੇਂਟਿੰਗ ਮੁਕਾਬਲੇ, ਕਵਿਤਾ ਲੇਖਣ ਮੁਕਾਬਲੇ, ਫੋਟੋਗ੍ਰਾਫੀ ਵਰਕਸ਼ਾਪ, ਭਾਸ਼ਣ ਮੁਕਾਬਲੇ ਅਤੇ ਗਰੁੱਪ ਸੱਭਿਆਚਾਰਕ ਮੁਕਾਬਲੇ ਸ਼ਾਮਲ ਹਨ। ਇਸ ਵਿੱਚ ਭਾਗ ਲੈਣ ਲਈ ਭਾਗ ਲੈਣ ਵਾਲੇ ਦੀ ਉਮਰ 15 ਤੋਂ 29 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਭਾਗ ਲੈਣ ਵਾਲਿਆਂ ਦੀ ਰਜਿਸਟ੍ਰੇਸ਼ਨ ਪ੍ਰੋਗਰਾਮ ਵਾਲੀ ਥਾਂ ‘ਤੇ ਕੀਤੀ ਜਾਵੇਗੀ। ਪ੍ਰੋਗਰਾਮ ਵਾਲੀ ਥਾਂ ‘ਤੇ ਵੱਖ-ਵੱਖ ਵਿਭਾਗਾਂ ਦੇ ਸਟਾਲ ਲਗਾਏ ਜਾਣਗੇ, ਜਿਨ੍ਹਾਂ ਰਾਹੀਂ ਭਾਗ ਲੈਣ ਵਾਲੇ ਨੌਜਵਾਨਾਂ ਨੂੰ ਲੋੜੀਂਦੀ ਜਾਣਕਾਰੀ ਮਿਲੇਗੀ।
ਉਨ੍ਹਾਂ ਦੱਸਿਆ ਕਿ ਸਾਰੇ ਮੁਕਾਬਲਿਆਂ ਵਿੱਚ ਪਹਿਲੇ ਤਿੰਨ ਜੇਤੂਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਮੁਕਾਬਲੇ ਸਬੰਧੀ ਵਧੇਰੇ ਜਾਣਕਾਰੀ ਲਈ ਨਹਿਰੂ ਯੁਵਾ ਕੇਂਦਰ ਹੁਸ਼ਿਆਰਪੁਰ ਜਾਂ ਰਿਆਤ ਬਾਹਰਾ ਸੰਸਥਾ ਦੇ ਗੋਕੁਲ ਨਗਰ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ |
ਰਿਆਤ ਬਾਹਰਾ ਸੰਸਥਾ ਦੇ ਕੈਂਪਸ ਡਾਇਰੈਕਟਰ ਡਾ: ਚੰਦਰ ਮੋਹਨ ਨੇ ਦੱਸਿਆ ਕਿ ਸਮਾਗਮ ਵਾਲੀ ਥਾਂ ‘ਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਟਾਫ਼ ਪਹਿਲਾਂ ਹੀ ਡਿਊਟੀ ‘ਤੇ ਲਗਾ ਦਿੱਤਾ ਗਿਆ ਹੈ |
ਇਸ ਮੌਕੇ ਡਾਇਰੈਕਟਰ ਪ੍ਰਸ਼ਾਸਨ ਕੁਲਦੀਪ ਰਾਣਾ, ਪ੍ਰੋ. ਮਨੋਜ ਕੁਮਾਰ ਕਟਿਆਲ, ਡਾ. ਪੱਲਵੀ ਪੰਡਿਤ, ਪ੍ਰੋਗਰਾਮ ਸਹਾਇਕ ਵਿਜੇ ਰਾਣਾ ਅਤੇ ਪ੍ਰੋਗਰਾਮ ਸਹਾਇਕ ਅਸ਼ਵਨੀ ਆਦਿ ਹਾਜ਼ਰ ਸਨ |
ਫੋਟੋ ਕੈਪਸਨ:
-ਜ਼ਿਲ੍ਹਾ ਯੂਥ ਅਫ਼ਸਰ ਰਾਕੇਸ਼ ਕੁਮਾਰ।