ਆਰ. ਸੇਟੀ ਵਿਖੇ ਕੰਪਿਊਟਰਾਈਜ਼ਡ ਅਕਾਊਂਟਿੰਗ ਦਾ ਮੁਫ਼ਤ ਕੋਰਸ 3 ਜੁਲਾਈ ਤੋਂ 


          ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਸਥਿਤ ਪੀ.ਐਨ.ਬੀ. ਆਰ. ਸੇਟੀ (ਪੇਂਡੂ ਸਵੈ ਰੋਜ਼ਗਾਰ ਟ੍ਰੇਨਿੰਗ ਸੰਸਥਾ) ਵਲੋਂ 3 ਜੁਲਾਈ ਤੋਂ ਇਕ ਮਹੀਨੇ ਦਾ ਕੰਪਿਊਟਰਾਈਜ਼ਡ ਅਕਾਊਂਟਿੰਗ (ਟੈਲੀ) ਦਾ ਮੁਫ਼ਤ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 ਪਾਸਪੋਰਟ ਸਾਈਜ਼ ਫੋਟੋਆਂ, ਵਿਦਿਆਕ ਯੋਗਤਾ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਐਸ.ਸੀ / ਬੀ.ਪੀ.ਐਲ ਸਰਟੀਫਿਕੇਟ, ਜੇਕਰ ਕੋਈ ਹੋਵੇ ਤਾਂ 2 ਜੁਲਾਈ ਤੱਕ ਇੰਸਟੀਚਿਊਟ ਵਿਖੇ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫਤ ਹੈ, ਸਗੋਂ ਇੰਸਟੀਚਿਊਟ ਵਿੱਚ ਬਿਨਾਂ ਕਿਸੇ ਫੀਸ ਦੇ ਦੁਪਹਿਰ ਦਾ ਖਾਣਾ ਅਤੇ ਚਾਹ ਦਿੱਤੀ ਜਾਂਦੀ ਹੈ। ਸਿਖਲਾਈ ਤੋਂ ਬਾਅਦ ਸਿਖਿਆਰਥੀਆਂ ਨੂੰ ਇਕ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ ਅਤੇ ਯੋਗ ਸਿਖਿਆਰਥੀਆਂ ਨੂੰ ਕਰਜ਼ੇ ਦੀ ਸਹੂਲਤ  ਮੁਹੱਈਆ ਕਰਵਾਉਣ ਲਈ ਵੀ ਹਰ ਸੰਭਵ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੀਟਾਂ ਸੀਮਿਤ ਹਨ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ  ਟੈਲੀਫੋਨ ਨੰਬਰ 01882-295880 ਜਾਂ 9872759614, 9463284447 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *