ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਹਮੇਸ਼ਾ ਗਰੀਬਾਂ, ਬਿਮਾਰਾਂ, ਲੋੜਵੰਦਾਂ, ਵਿਧਵਾਵਾਂ ਅਤੇ ਦਿਵਿਆਂਗਜਨ ਦੀ ਸਹਾਇਤਾ ਲਈ ਮੋਹਰੀ ਰਹੀ ਹੈ, ਉਥੇ ਬੱਚੀਆਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੁਆਰਾ ਚਲਾਏ ਜਾ ਰਹੇ ਫੈਸ਼ਨ ਡਿਜ਼ਾਈਨਿੰਗ ਅਤੇ ਸਿਲਾਈ ਕਟਾਈ ਸੈਂਟਰ ਦੀਆਂ ਕੋਰਸ ਮੁਕੰਮਲ ਕਰਨ ਵਾਲੀਆਂ ਸਖਿਆਰਥਅਣਾਂ ਨੂੰ ਸਰਟੀਫਿਕੇਟ ਪ੍ਰਦਾਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਵੱਲੋਂ ਲੜਕੀਆਂ ਲਈ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਜਿਵੇਂ ਫੈਸ਼ਨ ਡਿਜ਼ਾਈਨਿੰਗ ਸੈਂਟਰ, ਬਿਊਟੀ ਪਾਰਲਰ ਟ੍ਰੇਨਿੰਗ ਸੈਂਟਰ, ਕੰਪਿਊਟਰ ਟ੍ਰੇਨਿੰਗ ਸੈਂਟਰ, ਟਾਈਪ ਐਂਡ ਸ਼ਾਰਟਹੈਂਡ ਸੈਂਟਰ, ਹੋਮਿਓਪੈਥਿਕ ਸੈਂਟਰ ਅਤੇ ਕਰੈੱਚ ਸੈਂਟਰ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਪ੍ਰੋਜੈਕਟ ਚਲਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਲੜਕੀਆਂ ਨੂੰ ਕਿਹਾ ਕਿ ਉਹ ਹੋਰਨਾਂ ਲੋੜਵੰਦ ਲੜਕੀਆਂ ਜਾਂ ਔਰਤਾਂ ਨੂੰ ਰੈੱਡ ਕਰਾਸ ਸੁਸਾਇਟੀ ਵਿਖੇ ਦਾਖਲਾ ਲੈਣ ਲਈ ਪੇ੍ਰੇਰਿਤ ਕਰਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸੇ ਤਰ੍ਹਾਂ ਸੁਸਾਇਟੀ ਵੱਲੋਂ ਸਮੇਂ-ਸਮੇਂ ’ਤੇ ਅੰਗਹੀਣ ਅਤੇ ਲੋੜਵੰਦ ਵਿਅਕਤੀਆਂ ਨੂੰ ਟਰਾਈ ਸਾਈਕਲ, ਮੋਟੋਰਾਈਜ਼ਡ ਟਰਾਈਸਾਈਕਲ, ਕਰੈੱਚਜ਼, ਬਨਾਉਟੀ ਅੰਗ, ਵ੍ਹੀਲ ਚੇਅਰ ਅਤੇ ਸਿਲਾਈ ਮਸ਼ੀਨਾਂ ਆਦਿ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਉਥੇ ਮੈਰੀਟੋਰੀਅਸ ਵਿਦਿਆਰਥੀਆਂ ਨੂੰ ਸਨਮਾਨ ਰਾਸ਼ੀ ਵੀ ਪ੍ਰਦਾਨ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਸਾਂਝੀ ਰਸੋਈ ਵਿਖੇ ਦੁਪਹਿਰ ਦੇ ਖਾਣੇ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਮੌਕੇ ਸਕੱਤਰ ਰੈੱਡ ਕਰਾਸ ਮੰਗੇਸ਼ ਸੂਦ ਨੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਦੁਆਰਾ ਚਲਾਏ ਜਾ ਰਹੇ ਫੈਸ਼ਨ ਡਿਜ਼ਾਈਨਿੰਗ ਅਤੇ ਸਿਲਾਈ ਕਟਾਈ ਸੈਂਟਰ ਦੀਆਂ 14 ਸਿਖਿਆਰਥੀਅਣਾਂ ਨੂੰ ਇਮਤਿਹਾਨ ਲੈਣ ਉਪਰੰਤ ਸਰਟੀਫਿਕੇਟ ਤਕਸੀਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲੜਕੀਆਂ ਵਿੱਚੋਂ ਬਹੁਤ ਸਾਰੀਆਂ ਲੜਕੀਆਂ ਆਪਣਾ ਕੰੰਮ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੀਆਂ ਲੜਕੀਆਂ ਆਪਣਾ ਕੰਮ ਕਰਨਾ ਚਾਹੁੰਦੀਆਂ ਹਨ ਉਨ੍ਹਾਂ ਨੂੰ ਰੈੱਡ ਕਰਾਸ ਸੁਸਾਇਟੀ ਵਲੋਂ ਸਿਲਾਈ ਮਸ਼ੀਨਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਜੇਕਰ ਕਿਸੇ ਲੜਕੀ ਨੂੰ ਕਰਜ਼ੇ ਦੀ ਜਰੂਰਤ ਹੈ, ਉਸ ਨੂੰ ਕਰਜ਼ਾ ਵੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਕੰਪਿਊਟਰ ਟ੍ਰੇਨਿੰਗ ਸੈਂਟਰ, ਟਾਈਪ ਐਂਡ ਸ਼ਾਰਟਹੈਂਡ ਸੈਂਟਰ, ਬਿਊਟੀ ਪਾਰਲਰ ਟ੍ਰੇਨਿੰਗ ਸੈਂਟਰ, ਫੈਸ਼ਨ ਡਿਜ਼ਾਈਨਿੰਗ ਸੈਂਟਰ ਅਤੇ ਸਿਲਾਈ ਅਤੇ ਕਟਾਈ ਸੈਂਟਰ ਵਿਖੇ ਦਾਖ਼ਲਾ ਸ਼ੁਰੂ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਲੜਕੀਆਂ ਅਤੇ ਔਰਤਾਂ ਇਨ੍ਹਾਂ ਕੋਰਸਾਂ ਵਿਚ ਦਾਖਲਾ ਲੈ ਸਕਦੀਆਂ ਹਨ।
ਫੋਟੋ ਕੈਪਸ਼ਨ :
-ਫੈਸ਼ਨ ਡਿਜ਼ਾਈਨਿੰਗ ਅਤੇ ਸਿਲਾਈ-ਕਟਾਈ ਸੈਂਟਰ ਦੀਆਂ ਸਿਖਿਆਰਥਣਾਂ ਨੂੰ ਸਰਟੀਫਿਕੇਟ ਤਕਸੀਮ ਕਰਦੇ ਹੋਏ ਡਿਪਟੀ ਕਮਿਸ਼ਨਰ ਕੋਮਲ ਮਿੱਤਲ। ਨਾਲ ਹਨ ਸਕੱਤਰ ਰੈੱਡ ਕਰਾਸ ਮੰਗੇਸ਼ ਸੂਦ।