ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਜ਼ਿਲ੍ਹੇ ਵਿਚ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜੋ ਕਿ 7 ਦਿਨ 24 ਘੰਟੇ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਦਫ਼ਤਰ ਡਿਪਟੀ ਕਮਿਸ਼ਨਰ, ਕਮਰਾ ਨੰਬਰ 138 ਵਿਚ ਬਣਾਇਆ ਗਿਆ ਹੈ ਅਤੇ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01882-220412 ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲ ਪੱਧਰ ’ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜਿਸ ਵਿਚ ਤਹਿਸੀਲ ਹੁਸ਼ਿਆਰਪੁਰ ਦਾ ਕੰਟਰੋਲ ਰੂਮ ਤਹਿਸੀਲ ਦਫ਼ਤਰ ਹੁਸ਼ਿਆਰਪੁਰ ਵਿਚ ਬਣਾਇਆ ਗਿਆ ਹੈ, ਜਿਸ ਦਾ ਟੈਲੀਫੋਨ ਨੰਬਰ 01882-244175, ਤਹਿਸੀਲ ਗੜ੍ਹਸ਼ੰਕਰ ਦਾ ਕੰਟਰੋਲ ਰੂਮ ਤਹਿਸੀਲ ਦਫ਼ਤਰ ਗੜ੍ਹਸ਼ੰਕਰ ਬਣਾਇਆ ਗਿਆ ਹੈ, ਜਿਸ ਦਾ ਨੰਬਰ 01884-282026, ਤਹਿਸੀਲ ਦਸੂਹਾ ਦਾ ਕੰਟਰੋਲ ਰੂਮ ਤਹਿਸੀਲ ਦਫ਼ਤਰ ਦਸੂਹਾ ਬਣਾਇਆ ਗਿਆ ਹੈ, ਜਿਸ ਦਾ ਨੰਬਰ 01883-506268 ਅਤੇ ਤਹਿਸੀਲ ਮੁਕੇਰੀਆਂ ਦਾ ਕੰਟਰੋਲ ਰੂਮ ਤਹਿਸੀਲ ਦਫ਼ਤਰ ਮੁਕੇਰੀਆਂ ਬਣਾਇਆ ਗਿਆ ਹੈ, ਜਿਸ ਦਾ ਨੰਬਰ 01883-244310 ਹੈ। ਉਨ੍ਹਾਂ ਕਿਹਾ ਕਿ ਜੇਕਰ ਜ਼ਿਲ੍ਹੇ ਵਿਚ ਬਰਸਾਤਾਂ ਦੌਰਾਨ ਹੜ੍ਹ ਦੀ ਕੋਈ ਸੂਚਨਾ ਮਿਲਦੀ ਹੈ, ਤਾਂ ਉਹ ਸਥਾਪਿਤ ਕੀਤੇ ਗਏ ਇਨ੍ਹਾਂ ਕੰਟਰੋਲ ਰੂਮਾਂ ’ਤੇ ਇਸ ਦੀ ਸੂਚਨਾ ਤੁਰੰਤ ਦੇਣ। ਇਸ ਤੋਂ ਇਲਾਵਾ ਹੜ੍ਹਾਂ ਸਬੰਧੀ ਕੋਈ ਵੀ ਸੂਚਨਾ ਲੈਣੀ ਹੋਵੇ, ਤਾਂ ਵੀ ਇਨ੍ਹਾਂ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।