ਸਪੈਸ਼ਲ ਅਤੇ ਆਬਜ਼ਰਵੇਸ਼ਨ ਹੋਮ ਦੇ ਬੱਚਿਆਂ ਦੇ ਬਾਸਕਿਟਬਾਲ ਮੈਚ ਕਰਵਾਏ 

ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਪੈਸ਼ਲ ਹੋਮ ਅਤੇ ਆਬਜ਼ਰਵੇਸ਼ਨ ਹੋਮ, ਹੁਸ਼ਿਆਰਪੁਰ ਵਿਖੇ ਸਹਿਵਾਸੀ ਬੱਚਿਆਂ ਦੇ ਬਾਸਕਿਟਬਾਲ ਮੈਚ ਕਰਵਾਏ ਗਏ | ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਵਿਓਮ ਭਾਰਦਵਾਜ ਅਤੇ ਕਾਰਜਕਾਰੀ ਡਾਇਰੈਕਟਰ ਅਤੇ ਸਟੇਟ ਹੈੱਡ ਇੰਡੀਅਨ ਆਇਲ ਕਾਰਪੋਰੇਸ਼ਨ ਜਤਿੰਦਰ ਕੁਮਾਰ ਨੇ ‘ਪਰਿਵਰਤਨ ਪ੍ਰਿਜ਼ਨ ਟੂ ਪ੍ਰਾਈਡ’ ਅਤੇ ‘ਨਵੀਂ ਦਿਸ਼ਾ ਸਮਾਈਲ ਫਾਰ ਜੁਵੇਨਾਈਲ’ ਪ੍ਰੋਗਰਾਮ ਦੀ ਸ਼ੁਰੂਆਤ 

ਕੀਤੀ। ਜਤਿੰਦਰ ਕੁਮਾਰ ਨੇ ਕਿਹਾ ਕਿ ਇੰਡੀਅਨ ਆਇਲ ਕਾਰਪੋਰੇਸ਼ਨ ਵੱਲੋਂ ਅਜਿਹੇ ਪ੍ਰੋਗਰਾਮ ਬੱਚਿਆਂ ਦੇ ਆਚਰਣ ਨੂੰ ਉੱਚਾ ਚੁੱਕਣ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਵਿੱਚ ਸਹਾਈ ਸਿੱਧ ਹੋ ਰਹੇ ਹਨ।

  ਇਸ ਮੌਕੇ ਸਹਾਇਕ ਕਮਿਸ਼ਨਰ ਵਿਓਮ ਭਾਰਦਵਾਜ ਨੇ ਜੁਵੇਨਾਈਲ ਹੋਮ ਦੇ  ਸਹਿਵਾਸੀ ਬੱਚਿਆਂ ਨੂੰ ਖੇਡਾਂ ਦੀ ਮਹੱਤਤਾ ਬਾਰੇ ਦੱਸਦਿਆਂ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਅਨੁਸ਼ਾਸਨ, ਮੁਕਾਬਲੇ ਦੀ ਭਾਵਨਾ, ਸਮੇਂ ਦਾ ਸਤਿਕਾਰ ਅਤੇ ਅੱਗੇ ਵਧਣ ਦੀ ਭਾਵਨਾ ਪੈਦਾ ਕਰਦੀਆਂ ਹਨ। ਇਸ ਮੌਕੇ ਇੰਡੀਅਨ ਆਇਲ ਦੇ ਚੇਅਰਮੈਨ ਸ਼੍ਰੀਕਾਂਤ ਮਾਧਵ ਵੈਦਿਆ ਨੇ ਆਡੀਓ-ਵੀਡੀਓ ਰਾਹੀਂ ਬੱਚਿਆਂ ਨੂੰ ਇਸ ਮੌਕੇ ਦੀ ਵਧਾਈ ਦਿੱਤੀ ਅਤੇ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਦੋਵਾਂ ਟੀਮਾਂ ਨੂੰ ਮੈਚ ਉਪਰੰਤ ਟਰਾਫੀਆਂ ਦੇ ਕੇ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਡਿਵੀਜ਼ਨ ਰਿਟੇਲ ਸੈੱਲ ਇੰਡੀਅਨ ਆਇਲ ਦੇ ਮੁਖੀ ਰਾਜਨ ਬੇਰੀ, ਹਾਕੀ ਓਲੰਪੀਅਨ ਅਤੇ ਚੀਫ਼ ਮੈਨੇਜਰ ਐਚ.ਆਰ ਇੰਡੀਅਨ ਆਇਲ ਕਾਰਪੋਰੇਸ਼ਨ ਦੀਪਕ ਠਾਕੁਰ, ਜ਼ਿਲ੍ਹਾ ਹੁਸ਼ਿਆਰਪੁਰ ਦੀ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਸਮੁੱਚੀ ਟੀਮ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਹਰਪ੍ਰੀਤ ਕੌਰ, ਸੁਪਰਡੈਂਟ ਆਬਜ਼ਰਵੇਸ਼ਨ ਹੋਮ ਨਰੇਸ਼ ਕੁਮਾਰ, ਪੁਨੀਤ ਕੁਮਾਰ, ਮੈਂਬਰ ਬਾਲ ਭਲਾਈ ਕਮੇਟੀ ਜਗਦੀਸ਼ ਮਿੱਤਰ, ਮੈਂਬਰ ਜੁਵੇਨਾਈਲ ਜਸਟਿਸ ਬੋਰਡ ਸ਼ਮਿਨੀ ਗੁਪਤਾ, ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਸੁਖਜਿੰਦਰ ਸਿੰਘ, ਅੰਜਲੀ ਅਗਰਵਾਲ, ਡਾ: ਰਜਿੰਦਰ ਪਾਲ ਰੋਜ਼ੀ ਅਤੇ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ ਅਤੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ।

Leave a Reply

Your email address will not be published. Required fields are marked *