ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੁਹਾਲੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ, ਗੜ੍ਹਸ਼ੰਕਰ, ਹਾਜੀਪੁਰ, ਟਾਂਡਾ ਦੇ ਬੀ.ਡੀ.ਪੀ.ਓਜ਼ ਨਾਲ ਮਿਤੀ 09-09-2023 ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਦੌਰਾਨ ਪਿੰਡਾਂ ਵਿਚ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਨਿਰਦੇਸ਼ ਦਿੱਤੇ ਗਏ ਅਤੇ ਨਾਲ ਹੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਆਥਰਟੀ ਵਲੋਂ ਲਗਾਏ ਜਾਣ ਵਾਲੇ ਸੈਮੀਨਾਰ ਦੇ ਆਯੋਜਨ ਸੰਬੰਧੀ ਬੀ.ਡੀ.ਪੀ.ਓਜ਼ ਨੂੰ ਆਦੇਸ਼ ਦਿੱਤੇ ਗਏ ਕਿ ਪਿੰਡਾਂ ਦੇ ਸਰਪੰਚਾਂ, ਪੈਨਲ ਐਡਵੋਕੇਟਾਂ ਅਤੇ ਪੀ.ਐਲ.ਵੀਜ਼. ਨੂੰ ਪਿੰਡ ਵਾਸੀਆਂ ਨੂੰ ਜਾਗਰੂਕ ਕਰਨ। ਇਸੇ ਤਰ੍ਹਾਂ ਉਨ੍ਹਾਂ ਵਲੋਂ ਬੈਂਕ ਮੈਨੇਜਰਾਂ, ਬੀ.ਐਸ.ਐਨ.ਐਲ ਅਤੇ ਇੰਸ਼ੋਰੈਂਸ ਕੰਪਨੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਇਸ ਮੀਟਿੰਗ ਦੌਰਾਨ ਮਿਤੀ 09-09-2023 ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਨੂੰ ਲਗਾਉਣ ਲਈ ਕਿਹਾ ਗਿਆ, ਜਿਸ ਨਾਲ ਲੋਕਾਂ ਨੂੰ ਇਸ ਲੋਕ ਅਦਾਲਤ ਦਾ ਲਾਭ ਮਿਲ ਸਕੇ।
ਇਸੇ ਤਰ੍ਹਾਂ ਹੁਸ਼ਿਆਰਪੁਰ ਦੇ ਸਕੱਤਰ ਆਰ.ਟੀ.ਏ ਨਾਲ ਇਸ ਲੋਕ ਲੋਕ ਅਦਾਲਤ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਵੱਧ ਤੋਂ ਵੱਧ ਚਲਾਨਾਂ ਨੂੰ ਭੁਗਤਾਨ ਲਈ ਲੋਕ ਅਦਾਲਤ ਵਿੱਚ ਲਗਾਉਣ ਲਈ ਕਿਹਾ ਗਿਆ ਅਤੇ ਨਾਲ ਹੀ ਟੈ੍ਰਫਿਕ ਇੰਚਾਰਜ ਸੁਰਿੰਦਰ ਸਿੰਘ ਨੂੰ ਇਸ ਲੋਕ ਅਦਾਲਤ ਰਾਹੀਂ ਪੈਡਿੰਗ ਚਲਾਨਾ ਨੂੰ ਭੁਗਤਾਉਣ ਲਈ ਕੋਰਟਾਂ ਵਿਚ ਦੇਣ ਦੇ ਨਿਰਦੇਸ਼ ਦਿੱਤੇ ਗਏ, ਜਿਸ ਨਾਲ ਆਮ ਜਨਤਾ ਨੂੰ ਇਸ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਮਿਲ ਸਕੇ।