![](https://hoshiarpurfastlive.com/wp-content/uploads/2023/08/IMG_20230718_203918-2-1024x733.jpg)
ਜਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ 15 ਅਗਸਤ 2023 ਨੂੰ ਡਰੋਨ ਕੈਮਰਾ ਚਲਾਉਣ/ਉਡਾਉਣ ’ਤੇ ਪਾਬੰਦੀ ਲਗਾ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ 15 ਅਗਸਤ 2023 ਨੂੰ ਜ਼ਿਲ੍ਹਾ ਪੱਧਰੀ ਅਤੇ ਗੜ੍ਹਸ਼ੰਕਰ, ਦਸੂਹਾ, ਮੁਕੇਰੀਆਂ ਵਿਖੇ ਸਬ-ਡਵੀਜ਼ਨ ਲੈਵਲ ’ਤੇ ਸੁਤੰਤਰਤਾ ਦਿਵਸ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮ ਮੌਕੇ ਸੁਰੱਖਿਆਂ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਬਿਨਾਂ ਮਨਜ਼ੂਰੀ ਤੋਂ ਡਰੋਨ ਕੈਮਰਾ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ।