ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਜ਼ਿਲ੍ਹਾ ਸੈਸ਼ਨ ਕੋਰਟ ਅਧੀਨ ਆਉਂਦੇ ਨਿਆਇਕ ਅਧਿਕਾਰੀਆਂ (ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ, ਗੜ੍ਹਸ਼ੰਕਰ) ਨੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਫੌਗਿੰਗ ਲਈ ਇਕ ਫੌਗਿੰਗ ਮਸ਼ੀਨ ਭੇਟ ਕੀਤੀ।
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਇਹ ਫੌਗਿੰਗ ਮਸ਼ੀਨ ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਚੇਅਰਮੈਨ ਸਬ-ਡਵੀਜ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਦੀਪ ਸਿੰਘ ਬੈਂਸ ਤੇ ਜੇ.ਐਮ.ਆਈ.ਸੀ ਮੁਕੇਰੀਆਂ ਆਰਤੀ ਸ਼ਰਮਾ ਵਲੋਂ ਬੀ.ਡੀ.ਪੀ.ਓ ਮੁਕੇਰੀਆਂ ਗੁਰਪ੍ਰੀਤ ਕੌਰ ਨੂੰ ਭੇਟ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਲਾਕ ਮੁਕੇਰੀਆਂ ਵਿਚ 140 ਪੰਚਾਇਤਾਂ ਹਨ ਅਤੇ ਬਿਆਸ ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਿਮਾਚਲ ਪ੍ਰਦੇਸ਼ ਵਿਚ ਹੋਈ ਬਾਰਿਸ਼ ਕਾਰਨ ਹੜ੍ਹ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਦੌਰਾਨ ਬੀ.ਡੀ.ਪੀ.ਓ ਮੁਕੇਰੀਆਂ ਨੇ ਜ਼ਿਲ੍ਹਾ ਸੈਸ਼ਨ ਕੋਰਟ ਦੇ ਸਾਰੇ ਨਿਆਇਕ ਅਧਿਕਾਰੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਆਫਤ ਮੌਕੇ ਆਪਣਾ ਸਹਿਯੋਗ ਦਿੱਤਾ ਹੈ।