ਮਾਤਾ ਚਿੰਤਪੁਰਨੀ ਮੇਲੇ ਵਿਚ ਮਾਤਾ ਚਿੰਤਪੁਰਨੀ ਸੇਵਾ ਦਲ, ਬਾਲ ਕ੍ਰਿਸ਼ਨ ਰੋਡ ਵੱਲੋਂ ਲਗਾਏ ਗਏ 29ਵੇਂ ਲੰਗਰ ਵਿਚ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ਼ਿਰਕਤ ਕੀਤੀ ਅਤੇ ਸ਼ਰਧਾਲੂਆਂ ਨੂੰ ਲੰਗਰ ਵਰਤਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੰਗਰ ਸਮਾਜ ਵਿਚ ਆਪਸੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਬਣਾਏ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸੇਵਾ ਦਲ ਵੱਲੋਂ 21 ਤੋਂ 24 ਅਗਸਤ ਤੱਕ ਮਾਤਾ ਚਿੰਤਪੁਰਨੀ ਜਾਣ ਵਾਲੇ ਸ਼ਰਧਾਲੂਆਂ ਲਈ ਲੰਗਰ ਲਗਾਇਆ ਗਿਆ, ਜੋ ਕਿ ਬਹੁਤ ਵੱਡੀ ਸੇਵਾ ਹੈ। ਇਸ ਤੋਂ ਵੱਡੀ ਗੱਲ ਇਹ ਹੈ ਕਿ ਮਾਤਾ ਚਿੰਤਪੁਰਨੀ ਸੇਵਾ ਦਲ ਵੱਲੋਂ ਪਿਛਲੇ 28 ਸਾਲਾਂ ਤੋਂ ਇਹ ਪ੍ਰੰਪਰਾ ਲਗਾਤਾਰ ਜਾਰੀ ਹੈ। ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਸੇਵਾ ਦਲ ਦੇ ਅਹੁਦੇਦਾਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਚੇਅਰਮੈਨ ਵਿਕਰਮ ਸ਼ਰਮਾ ਬੌਬੀ, ਕੌਂਸਲਰ ਪ੍ਰਦੀਪ ਬਿੱਟੂ, ਵਰਿੰਦਰ ਸ਼ਰਮਾ ਬਿੰਦੂ, ਐਡਵੋਕੇਟ ਅਮਰਜੋਤ ਸਿੰਘ ਸੈਣੀ ਅਤੇ ਲੰਗਰ ਸੇਵਾ ਦਲ ਦੇ ਹੋਰ ਅਹੁਦੇਦਾਰ ਵੀ ਮੌਜੂਦ ਸਨ।
ਫੋਟੋ ਕੈਪਸ਼ਨ :
-ਮਾਤਾ ਚਿੰਤਪੁਰਨੀ ਸੇਵਾ ਦਲ ਵੱਲੋਂ ਲਗਾਏ ਲੰਗਰ ਮੌਕੇ ਅਹੁਦੇਦਾਰਾਂ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ।