ਜ਼ਿਲ੍ਹਾ ਅਤੇ ਸ਼ੈਸ਼ਨਜ ਜੱਜ—ਕਮ— ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਅਗਵਾਈ ਹੇਠ ਸੀ ਜੇ ਐਮ—ਕਮ—ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਨਿਊ ਜ਼ਿਲ੍ਹਾ ਅਤੇ ਸ਼ੈਸ਼ਨ ਕੋਰਟ, ਹੁਸ਼ਿਆਰਪੁਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕੇਸਾਂ ਦੀਆਂ ਤਰੀਕਾਂ ਭੁਗਤਣ ਆਏ ਲੋਕਾਂ ਨੂੰ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ ’ਤੇ ਮਿਤੀ 9 ਸਤੰਬਰ ਨੂੰ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਸਬੰਧੀ ਜਾਗਰੂਕ ਕੀਤਾ ਗਿਆ ਤਾਂ ਜੋ ਲੋਕ ਆਪਣੇ ਵੱਧ ਤੋਂ ਵੱਧ ਕੇਸ ਇਸ ਆਉਣ ਵਾਲੀ ਲੋਕ ਅਦਾਲਤ ਵਿੱਚ ਰੱਖ ਕੇ ਲਾਭ ਪ੍ਰਾਪਤ ਕਰ ਸਕਣ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਇਸ ਲੋਕ ਅਦਾਲਤ ਦੇ ਫੈਸਲੇ ਅੰਤਿਮ ਹੁੰਦੇ ਹਨ। ਇਸ ਦੇ ਫੈਸਲੇ ਖਿਲਾਫ ਕੋਈ ਵੀ ਅਪੀਲ ਨਹੀਂ ਹੁੰਦੀ। ਇਸ ਮੌਕੇ ਮਨਪ੍ਰੀਤ ਸਿੰਘ ਅਤੇ ਪਵਨ ਕੁਮਾਰ ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਹੁਸ਼ਿਆਰਪੁਰ ਵੀ ਹਾਜ਼ਰ ਸਨ।