ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪਤੰਗਾਂ/ਗੁੱਡੀਆਂ ਉਡਾਉਣ ਲਈ ਨਾਈਲੋਨ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਬਣਾਉਣ, ਵੇਚਣ, ਸਟੋਰ ਕਰਨ, ਸਪਲਾਈ ਕਰਨ ਅਤੇ ਖ਼ਰੀਦਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਧਾਗੇ ਵਾਲੀ ਡੋਰ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ। ਇਹ ਪਾਬੰਦੀ 30 ਦਸੰਬਰ 2023 ਤੱਕ ਲਾਗੂ ਰਹੇਗੀ।