ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜੇਲ੍ਹ ਵਿਚ ਕੈਦੀਆਂ/ਹਵਾਲਾਤੀਆਂ ਨੂੰ ਲੀਗਲ ਏਡ ਕਲੀਨਿਕ ਵਿਚ ਮੁਹੱਈਆ ਕਰਵਾਈ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਉਨ੍ਹਾਂ ਦੀ ਸਿਹਤ ਪੱਖੋਂ ਵੀ ਜਾਣਕਾਰੀ ਲਈ ਗਈ। ਇਸ ਦੇ ਨਾਲ ਹੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ੍ਹ ਅੰਦਰ ਹਵਾਲਾਤੀਆਂ ਦੇ ਪੈਟੀ ਅਫੈਂਸ ਕੇਸਾਂ ਸਬੰਧੀ ਜੇਲ੍ਹ ਲੋਕ ਅਦਾਲਤ ਲਗਾਈ ਗਈ ਅਤੇ ਮੌਕੇ ’ਤੇ 6 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਜੇਲ੍ਹ ਸੁਪਰਡੈਂਟ ਜੋਗਿੰਦਰ ਪਾਲ, ਡਿਪਟੀ ਸੁਪਰਡੈਂਟ ਅੰਮ੍ਰਿਤਪਾਲ ਅਤੇ ਹੋਰ ਹਾਜ਼ਰ ਸਨ