ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ 11ਵੀਂ ਅਤੇ 12ਵੀਂ ਕਲਾਸ ਦੇ 200 ਦੇ ਕਰੀਬ ਬੱਚਿਆਂ ਨੇ ਭਾਗ ਲਿਆ।
ਸੈਮੀਨਾਰ ਦੌਰਾਨ ਡਿਪਟੀ ਡਾਇਰੈਕਟਰ ਡੇਅਰੀ ਰਿਟਾਇਰਡ (ਸੇਵਾਮੁਕਤ:) ਦਵਿੰਦਰ ਸਿੰਘ ਨੇ ਬੱਚਿਆਂ ਨੂੰ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਐਸ.ਪੀ ਸਿੰਘ ਨੈਸਲੇ ਨੇ ਬੱਚਿਆਂ ਨੂੰ ਦੁੱਧ ਵਿੱਚ ਮਿਲਾਵਟ ਨੂੰ ਪਰਖਣ ਸਬੰਧੀ ਜਾਣਕਾਰੀ ਦਿੱਤੀ। ਵੇਰਕਾ ਮਿਲਕ ਪਲਾਂਟ ਤੋਂ ਮੈਡਮ ਭਾਵਨਾ ਅਤੇ ਪੂਨਮ ਦੀ ਟੀਮ ਨੇ ਦੁੱਧ ਦੀ ਟੈਸਟਿੰਗ ਕੀਤੀ ਅਤੇ ਤਕਰੀਬਨ 39 ਦੁੱਧ ਦੇ ਸੈਂਪਲ ਚੈਕ ਕੀਤੇ ਗਏ। ਡੇਅਰੀ ਵਿਕਾਸ ਵਿਭਾਗ ਵਲੋਂ ਸਕੂਲ ਪ੍ਰਿੰਸੀਪਲ ‘ਤੇ 2 ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅਖੀਰ ਵਿੱਚ ਸਕੂਲੀ ਬੱਚਿਆਂ ਨੂੰ ਰਿਫਰੈਸ਼ਮੈਂਟ ਦੇ ਤੌਰ ਤੇ ਦੁੱਧ ਦੀਆਂ ਬੋਤਲਾਂ ਵੀ ਦਿੱਤੀਆਂ ਗਈਆਂ।
ਇਸ ਮੋਕੇ ਤੇ ਪ੍ਰਿੰਸੀਪਲ ਕਰਨ ਸ਼ਰਮਾ, ਮੈਡਮ ਸੀਮਾ ਸੈਣੀ, ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।