ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਮਿਤੀ 2 ਦਸੰਬਰ 2023 (ਸਨਿੱਚਰਵਾਰ) ਅਤੇ ਮਿਤੀ 3 ਦਸੰਬਰ 2023 (ਐਤਵਾਰ) ਨੂੰ ਸਪੈਸ਼ਲ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਬੀ.ਐਲ.ਓਜ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਬੈਠਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿਚ ਆਮ ਲੋਕ ਫਾਰਮ ਨੰ. 6 (ਨਵੀਂ ਵੋਟ ਬਨਾਉਣ ਲਈ), ਫਾਰਮ ਨੰ. 6ਏ (ਐਨ.ਆਰ.ਆਈ ਵੋਟਰਜ਼ ਲਈ), ਫਾਰਮ ਨੰ. 6ਬੀ (ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ), ਫਾਰਮ ਨੰ: 7 (ਵੋਟ ਕਟਵਾਉਣ ਲਈ) ਅਤੇ ਫਾਰਮ ਨੰ: 8 (ਵੋਟਰ ਕਾਰਡ ਵਿਚ ਕਿਸੇ ਤਰ੍ਹਾਂ ਦੀ ਸੋਧ ਕਰਨ, ਵੋਟ ਸ਼ਿਫਟ ਕਰਵਾਉਣ ਲਈ) ਬੀ.ਐਲ.ਓਜ਼ ਕੋਲ ਫਾਰਮ ਭਰ ਸਕਦੇ ਹਨ। ਇਹ ਸਾਰੇ ਫਾਰਮ ਆਨਲਾਈਨ www.voters.eci.gov.in ਸਾਈਟ ’ਤੇ ਵੀ ਭਰੇ ਜਾ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਹਰੇਕ ਯੋਗ ਵਿਅਕਤੀ ਆਪਣੀ ਵੋਟ ਜ਼ਰੂਰ ਬਣਾਏ।