ਸਿਵਲ ਸਰਜਨ ਵੱਲੋਂ ਪੀਐਚਸੀ ਭੂੰਗਾ ਵਿੱਚ ਨਵੀ ਬਣਦੇ ਬਲਾਕ ਪਬਲਿਕ ਹੈਲਥ ਯੂਨਿਟ ਦਾ ਜਾਇਜ਼ਾ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵਿੰਦਰ ਕੁਮਾਰ ਡਮਾਣਾ ਵੱਲੋਂ ਬਲਾਕ ਪੀਐਚਸੀ  ਭੂੰਗਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸੀਨੀਅਰ ਮੈਡੀਕਲ ਅਫਸਰ ਡਾ ਹਰਜੀਤ ਸਿੰਘ ਦੇ ਸਹਿਯੋਗ ਨਾਲ ਲੋਕਾਂ ਦੀ ਸਹੂਲਤ ਲਈ ਨਵੀ ਬਣਦੀ ਬਲਾਕ ਪਬਲਿਕ ਹੈਲਥ ਯੁਨਿਟ ਦੀ ਬਿਲਡਿੰਗ ਦਾ ਜਾਇਜ਼ਾ ਲਿਆ ਅਤੇ ਪੀਐਚਸੀ ਦੇ ਸਮੂਹ ਸਟਾਫ ਦੀ ਹਾਜਰੀ ਚੈਕ ਕੀਤੀ।

ਇਸ ਇਮਾਰਤ ਬਾਰੇ ਜਾਣਕਾਰੀ ਦਿੰਦਿਆਂ ਡਾ ਡਮਾਣਾ ਨੇ ਦੱਸਿਆ ਕਿ ਇਹ ਇਮਾਰਤ ਹਰੇਕ ਕਮਿਊਨਿਟੀ ਹੈਲਥ ਸੈਂਟਰ ਵਿਚ ਸਬਸੀਡਰੀ ਹੈਲਥ ਸੈਂਟਰ ਅਤੇ ਪ੍ਰਾਈਮਰੀ ਹੈਲਥ ਸੈਟਰ ਤੋਂ ਰੈਫਰ ਕੀਤੇ ਮਰੀਜਾਂ ਦੀ ਸਹੂਲਤ ਲਈ ਬਣਾਈ ਜਾ ਰਹੀ ਹੈ ਜਿਸ ਦਾ ਲੋਕਾਂ ਨੂੰ ਬਹੁਤ ਲਾਭ ਮਿਲੇਗਾ।
ਉਹਨਾਂ ਐਸਐਮਓ ਡਾ ਹਰਜੀਤ ਸਿੰਘ ਅਤੇ ਵੱਖ-ਵੱਖ ਮੈਡੀਕਲ ਅਫਸਰਾਂ ਨੂੰ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾਂ ਬਾਰੇ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਾਰੇ ਹਸਪਤਾਲ ਦਾ ਦੌਰਾ ਕਰਦੇ ਹੋਏ ਐਮਰਜੈਂਸੀ ਸੇਵਾਂਵਾਂ ਅਤੇ ਵਾਰਡ ਵਿੱਚ ਦਾਖਲ ਮਰੀਜ਼ਾਂ ਅਤੇ ਗਰਭਵਤੀ ਮਹਿਲਾਵਾਂ ਨਾਲ ਗਲਬਾਤ ਕੀਤੀ ਅਤੇ ਸੰਤੁਸ਼ਟੀ ਪ੍ਰਗਟਾਉਂਦੇ ਹੋਏ ਸਮੂਹ ਸਟਾਫ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਹਸਪਤਾਲ ਵਿਖੇ ਆਉਂਦੇ ਹੋਏ ਮਰੀਜ਼ਾਂ ਨੂੰ ਕਿਸੇ ਵੀ ਪ੍ਰਕਾਰ ਦੀ ਔਂਕੜ ਨਾ ਆਉਣ ਦਿੱਤੀ ਜਾਵੇ ਅਤੇ ਉਪਲੱਬਧ ਦਵਾਈਆਂ ਮੁਹਈਆਂ ਕਰਵਾਈਆਂ ਜਾਣ। ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਬਾਓ ਮੈਡੀਕਲ ਵੇਸਟ ਦਾ ਪੂਰੀ ਤਰਾਂ ਪ੍ਰਬੰਧ ਕੀਤਾ ਜਾਵੇ, ਸਮੇ ਸਿਰ ਹਾਜਰੀ ਯਕੀਨੀ ਬਣਾਈ ਜਾਵੇ ਅਤੇ ਕੰਮ ਕਾਜ ਵਿੱਚ ਆ ਰਹੀਆਂ ਔਂਕੜਾਂ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀਆ ਜਾਣ।    
ਇਸ ਮੌਕੇ ਡੀ.ਪੀ.ਐਮ ਮੁਹੰਮਦ ਆਸਿਫ, ਡਾ. ਜਗਤਾਰ ਸਿੰਘ, ਬੀਈਈ ਜਸਤਿੰਦਰ ਸਿੰਘ, ਅਜੀਤ ਸਿੰਘ, ਅਮਿਤ ਸ਼ਰਮਾ, ਜਤਿੰਦਰ ਕੁਮਾਰ ਅਤੇ ਸਮੂਹ ਸਟਾਫ ਹਾਜਰ ਸੀ।

Leave a Reply

Your email address will not be published. Required fields are marked *