ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਸ਼ੁਰੂ ਕੀਤੇ ਗਏ ਵਿੰਗਜ਼ ਪ੍ਰੋਜੈਕਟ ’ਚ ਸ਼ਲਾਘਾਯੋਗ ਯੋਗਦਾਨ ਦੇਣ ਲਈ ਲੁਧਿਆਣਾ ਬੇਵਰੇਜ ਪ੍ਰਾਈਵੇਟ ਲਿਮਟਡ ਕੋਕਾ ਕੋਲਾ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਲੁਧਿਆਣਾ ਬੇਵਰੇਜ ਵਲੋਂ ਇਸ ਪ੍ਰੋਜੈਕਟ ਲਈ 9 ਲੱਖ ਰੁਪਏ ਦਾ ਸਹਿਯੋਗ ਦਿੱਤਾ ਗਿਆ, ਜਿਸ ਕਾਰਨ ਵਿੰਗਜ਼ ਪ੍ਰੋਜੈਕਟ ਨੂੰ ਕਾਫ਼ੀ ਮਜ਼ਬੂਤੀ ਮਿਲੀ ਹੈ। ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਉਕਤ ਯੋਗਦਾਨ ਦੇ ਚੱਲਦਿਆਂ ਰੈੱਡ ਕਰਾਸ ਸੁਸਾਇਟੀ ਇਨ੍ਹਾਂ ਸਪੈਸ਼ਲ ਬੱਚਿਆਂ ਨੂੰ ਟ੍ਰੇਨਿੰਗ ਦੇ ਕੇ ਕੈਨਟੀਨ ਸ਼ਾਪਾਂ ਖੋਲ੍ਹਣ ਵਿਚ ਸਮਰੱਥ ਹੋਈ ਹੈ। ਉਨ੍ਹਾਂ ਲੁਧਿਆਣਾ ਬੇਵਰੇਜ ਦੇ ਐਮ.ਡੀ. ਉਪਿੰਦਰ ਗੋਅੰਕਾ ਅਤੇ ਉਨ੍ਹਾਂ ਦੀ ਪੂਰੀ ਟੀਮ ਦਾ ਵੀ ਧੰਨਵਾਦ ਕੀਤਾ ਅਤੇ ਹੋਰ ਫੈਕਟਰੀਆਂ ਅਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵੀ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਰੈੱਡ ਕਰਾਸ ਸੁਸਾਇਟੀ ਨੂੰ ਸਹਿਯੋਗ ਕਰਨ। ਇਸ ਮੌਕੇ ਮੈਨੇਜਰ ਲੋਕੇਸ਼ ਕੁਮਾਰ ਮਹਿਤਾ, ਡੀ.ਜੀ.ਐਮ ਅਵਤਾਰ ਸਿੰਘ, ਸਹਾਇਕ ਮੈਨੇਜਰ ਗੁਰਮੀਤ ਸਿੰਘ ਵੀ ਮੌਜੂਦ ਸਨ।