ਅਨਾਥ ਅਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ – ਡੀ. ਸੀ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ 0 ਤੋਂ 18 ਸਾਲ ਤੱਕ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰ, ਜਿਹੜੇ ਕਿ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰਡ ਨਹੀ ਹਨ, ਉਨ੍ਹਾਂ ਬਾਲ ਘਰਾਂ ਦੇ ਮੁਖੀ ’ਤੇ ਵਿਭਾਗ ਵੱਲੋ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਵਿਚ ਇਕ ਸਾਲ ਦੀ ਸਜ਼ਾ ਜਾਂ 1 ਲੱਖ ਰੁਪਏ ਜ਼ੁਰਮਾਨਾ ਜਾਂ ਦੋਵੇਂ ਹੀ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋ ਬਣਾਏ ਗਏ ਜੁਵੇਨਾਇਲ ਜਸਟਿਸ ਐਕਟ 2015 ਅਨੁਸਾਰ ਅਜਿਹਾ ਕੋਈ ਵੀ ਬਾਲ ਘਰ, ਜੋ ਕਿ ਕਿਸੇ ਸਰਕਾਰੀ ਜਾਂ ਗੈਰ-ਸਰਕਾਰੀ ਸੰਸਥਾ ਵੱਲੋ ਚਲਾਇਆ ਜਾ ਰਿਹਾ ਹੈ ਅਤੇ ਜਿਸ ਵਿੱਚ 0 ਤੋਂ 18 ਸਾਲ ਤੱਕ ਦੇ ਅਨਾਥ ਅਤੇ ਬੇਸਹਾਰਾ ਬੱਚਿਆਂ ਜਾਂ ਦਿਵਿਆਂਗ ਬੱਚਿਆਂ ਦੇ ਰਹਿਣ ਅਤੇ ਖਾਣ-ਪੀਣ, ਦੇਖਭਾਲ ਦੀ ਸੁਵਿਧਾ ਮੁੱਹਈਆ ਕਰਵਾਈ ਜਾਂਦੀ ਹੈ ਅਤੇ ਸਰਕਾਰ ਵੱਲੋ ਗ੍ਰਾਂਟ ਪ੍ਰਾਪਤ ਕਰਦੇ ਹਨ ਜਾਂ ਨਹੀ, ਉਨ੍ਹਾਂ ਦਾ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਰਟਡ ਹੋਣਾ ਜ਼ਰੂਰੀ ਹੈ।
  ਸਰਕਾਰੀ ਜਾਂ ਗੈਰ-ਸਰਕਾਰੀ ਸੰਸਥਾ ਵੱਲੋ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨੂੰ ਜੁਵੇਨਾਇਲ ਜਸਟਿਸ (ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ) ਮਾਡਲ ਰੂਲਸ, 2016 ਦੇ ਫਾਰਮ 27 (ਰੂਲ 21 (2) ਅਤੇ 22 (2) ਅਧੀਨ ਬੇਨਤੀ ਪੱਤਰ ਦਿੱਤਾ ਜਾਣਾ ਹੈ ਜਿਸ ’ਤੇ ਜ਼ਿਲ੍ਹਾ ਪੱਧਰੀ ਨਿਰੀਖਣ ਕਮੇਟੀ ਵੱਲੋ ਉਕਤ ਬਾਲ ਘਰ ਦਾ ਨਿਰੀਖਣ ਕਰਨ ਉਪਰੰਤ ਰਾਜ ਸਰਕਾਰ ਨੂੰ ਡਿਪਟੀ ਕਮਿਸ਼ਨਰ ਦੀ ਸਿਫਾਰਿਸ਼ ਰਾਹੀ ਰਜਿਸਟ੍ਰੇਸ਼ਨ ਲਈ ਭੇਜਿਆ ਜਾਣਾ ਹੈ। ਉਕਤ ਸਮੇਂ ਦੌਰਾਨ 6 ਮਹੀਨੇ ਲਈ ਰਾਜ ਸਰਕਾਰ ਵੱਲੋ ਪ੍ਰੋਵੀਜ਼ਨਲ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ ਅਤੇ ਦਸਤਾਵਜ਼ਾਂ ਦੀ ਮੁਕੰਮਲ ਪੜਤਾਲ ਉਪਰੰਤ 3 ਸਾਲ ਲਈ ਪੱਕੇ ਤੌਰ ’ਤੇ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕੋਈ ਗੈਰ-ਸਰਕਾਰੀ ਸੰਸਥਾ (ਅਣ-ਰਜਿਸਟਰਡ) ਚੱਲ ਰਹੀ ਹੈ ਤਾਂ ਉਸਦੀ ਤੁਰੰਤ ਸੂਚਨਾ ਦਫਤਰ ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਅਤੇ ਦਫ਼ਤਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਹੁਸ਼ਿਆਰਪੁਰ (01882-291839, 98765-91722) ’ਤੇ ਦੇਣੀ ਯਕੀਨੀ ਬਣਾਈ ਜਾਵੇ।

Leave a Reply

Your email address will not be published. Required fields are marked *