ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀ ਚੋਣ ਲਈ ਵੋਟਰ ਸੂਚੀਆਂ ਦੀਆਂ ਤਿਆਰੀਆਂ ਦਾ ਕਾਰਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸੁਵਿਧਾ ਅਤੇ ਵੋਟਰ ਰਜਿਸਟ੍ਰੇਸ਼ਨ ਨੂੰ ਵਧਾਉਣ ਲਈ ਜ਼ਿਲ੍ਹੇ ਦੇ ਸਾਰੇ ਬੂਥਾਂ ’ਤੇ 20 ਜਨਵਰੀ ਦਿਨ ਸਨਿੱਚਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਪਟਵਾਰੀਆਂ ਅਤੇ ਬੀ.ਐਲ.ਓਜ਼ ਨੂੰ ਹਦਾਇਤ ਕੀਤੀ ਕਿ ਉਕਤ ਸਮੇਂ ’ਤੇ ਬੂਥਾਂ ’ਤੇ ਬੈਠ ਕੇ ਫਾਰਮ ਪ੍ਰਾਪਤ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਪ੍ਰਾਪਤ ਫਾਰਮਾਂ ਦੀ ਰਿਪੋਰਟ 22 ਜਨਵਰੀ ਨੂੰ ਸਵੇਰੇ 11 ਵਜੇ ਤੱਕ ਜ਼ਿਲ੍ਹਾ ਚੋਣ ਦਫ਼ਤਰ ਹੁਸ਼ਿਆਰਪੁਰ ਨੂੰ ਭੇਜੇ ਜਾਣ।