ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇੇ ਨਵੇਂ ਪੈਨਲ ਐਡਵੋਕੇਟਾਂ ਨਾਲ ਕੀਤੀ ਸ਼ੁਰੂਆਤੀ ਮੀਟਿੰਗਹੁਸ਼ਿਆਰਪੁਰ, 7 ਫਰਵਰੀ:


ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾਂ ਕਾਨੂੰਨੀ ਸੇਵਾਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਵੱਲੋਂ ਜ਼ਿਲ੍ਹਾ ਪੱਧਰ ’ਤੇ ਨਵੇਂ ਪੈਨਲ ਐਡਵੋਕੇਟਾਂ ਹੁਸ਼ਿਆਰਪੁਰ ਨਾਲ ਸ਼ੁਰੂਆਤੀ ਮੀਟਿੰਗ ਕੀਤੀ ਗਈ। ਇਸ ਮੌਕੇ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ।
ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਨਵੇਂ ਪੈਨਲ ਐਡਵੋਕਟਾਂ ਦੇ ਕੰਮ ਕਰਨ ਦੀ ਮਿਆਦ ਤਿੰਨ ਸਾਲ (ਜਨਵਰੀ 2024 ਤੋਂ ਜਨਵਰੀ 2027 ਤੱਕ) ਹੋਵੇਗੀ ਅਤੇ ਆਪਣੇ ਇਸ ਸਮੇਂ ਦੌਰਾਨ ਲੋਕਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨਗੇ। ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਗਈਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਗੇ ਅਤੇ ਇਸਦੇ ਨਾਲ ਇਹ ਵੀ ਕਿਹਾ ਗਿਆ ਕਿ ਸਮੇਂ-ਸਮਂੇ ’ਤੇ ਲਗਾਈਆਂ ਜਾਣ ਵਾਲੀਆਂ ਕੌਮੀ ਲੋਕ ਅਦਾਲਤਾਂ ਵਿੱਚ ਪੈਂਡਿੰਗ ਅਤੇ ਪ੍ਰੀ-ਲਿਟੀਗੇਟਿਵ ਕੇਸਾਂ ਦਾ ਰਾਜੀਨਾਮੇ ਰਾਹੀਂ ਸਮਝੌਤਾ ਕਰਵਾਉਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ। ਇਸ ਦੇ ਨਾਲ ਜ਼ਿਲ੍ਹਾ ਕਚਹਿਰੀ ਹੁਸ਼ਿਆਰਪੁਰ ਵਿਖੇ ਅਤੇ ਸਬ ਡਵੀਜਨ ਪੱਧਰ ’ਤੇ 9 ਮਾਰਚ, 2024 ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੱਤੀ ਗਈ।

Leave a Reply

Your email address will not be published. Required fields are marked *