
ਸਰਕਾਰੀ ਕਾਲਜ, ਹੁਸ਼ਿਆਰਪੁਰ ਵਿੱਚ ਸਰਕਾਰੀ ਨਿਰਦੇਸ਼ਾਂ ਅਨੁਸਾਰ ਕਾਲਜ ਦੇ ਪ੍ਰਿੰਸੀਪਲ ਅਨੀਤਾ ਸਾਗਰ ਦੀ ਅਗਵਾਈ ਵਿੱਚ ਐਨ.ਐਸ.ਐਸ, ਰੈੱਡ ਰਿਬਨ ਕਲੱਬ ਅਤੇ ਹਿਸਟਰੀ ਵਿਭਾਗ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਪ੍ਰੋ.ਵਿਜੇ ਕੁਮਾਰ ਅਤੇ ਪ੍ਰੋ.ਰਣਜੀਤ ਕੁਮਾਰ ਨੇ ‘‘ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 2024“ ਮਨਾਉਂਦੇ ਹੋਏ ਸੈਮੀਨਾਰ, ਰੈਲੀ, ਪੋਸਟਰ ਬਣਾਉਣ, ਸਹੰੁ ਚੁੱਕ ਅਤੇ ਸ਼ਹਿਰ ਦੇ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਜਾਣਕਾਰੀ ਦੇਣ ਬਾਰੇ ਪ੍ਰੋਗਰਾਮ ਕਰਵਾਏ ਗਏ।
ਪ੍ਰੋ.ਵਿਜੇ ਕੁਮਾਰ ਨੇ ਕਾਲਜ ਦੇ ਵਿਦਿਆਥੀਆਂ ਨੂੰ ‘‘ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 2024“ ਦੇ ਮਨਾਉਣ ਦੇ ਉਦੇਸ਼ ਬਾਰੇ ਜਾਣਕਾਰੀ ਦਿੰਦੇ ਹੋਏ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸੜਕ ਦੇ ਨਿਯਮਾਂ ਦੇ ਅਨੁਸਾਰ ਵਹੀਕਲ ਚਲਾਉਣ ਅਤੇ ਵਹੀਕਲ ਨਾਲ ਸਬੰਧਿਤ ਪੂਰੇ ਕਾਗਜ਼ ਬਣਾ ਕੇ ਰੱਖਣ ਲਈ ਪ੍ਰੇਰਿਤ ਕੀਤਾ। ਕਾਲਜ ਅਤੇ ਸ਼ਹਿਰ ਵਿੱਚ ਰੈਲੀ ਵੀ ਕੱਢੀ ਗਈ ਜਿਸ ਦਾ ਮਕਸਦ ਵਿਸ਼ੇ ਅਨੁਸਾਰ ਜਾਗਰੂਕਤਾ ਫੈਲਾਉਣਾ ਸੀ। ਟ੍ਰੈਫਿਕ ਪੁਲਿਸ ਦੇ ਏ.ਐਸ.ਆਈ.ਸ਼ਿਵ ਦੇਵ ਨੇ ਵੀ ਕਾਲਜ ਦੇ ਸਟਾਫ ਅਤੇ ਵਿਦਿਆਰਥੀਆਂ ਦੇ ਨਾਲ ਮਿਲ ਕੇ ਲੋਕਾਂ ਨੂੰ ਫੁੱਲ ਦੇ ਕੇ ਸੜਕ ਸੁਰੱਖਿਆ ਸਬੰਧੀ ਜਾਗਰੂਕ ਕੀਤਾ।ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਸਹੰੁ ਵੀ ਚੁਕਾਈ ਗਈ। ਵਿਦਿਆਰਥੀਆਂ ਨੇ ਪੋਸਟਰਾਂ ਦੇ ਮਾਧਿਅਮ ਨਾਲ ਵੀ ਜਾਗਰੂਕਤਾ ਫੈਲਾਈ। ਇਸ ਸਮਾਰੋਹ ਵਿੱਚ ਕਾਲਜ ਦੇ ਵਿਦਿਆਰਥੀ ਸੁਖਮੀਨ ਬੰਗਾ, ਲਵਪ੍ਰੀਤ ਕੌਰ, ਖੁਸ਼ਬੂ, ਜੈਸਮੀਨ ਕੌਰ, ਤਾਨੀਆ, ਸੰਦੀਪ, ਖੁਸ਼ੀ, ਕਮਲਪ੍ਰੀਤ ਕੌਰ, ਜਸਮੀਨ, ਮਨੀਸ਼ਾ, ਨਵਜੋਤ ਕੌਰ, ਵੰਸ਼ੀਕਾ, ਪੂਨਮ ਦੇਵੀ ਨੇ ਪ੍ਰੋ. ਵਿਜੇ ਕੁਮਾਰ ਅਤੇ ਪ੍ਰੋ. ਰਣਜੀਤ ਕੁਮਾਰ ਨੂੰ ਪ੍ਰੋਗਰਾਮ ਕਰਵਾਉਣ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ।।