ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਪੁਰਬ ਸਬੰਧੀ 23 ਫਰਵਰੀ ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਸਬੰਧ ਵਿਚ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਸਕੂਲਾਂ, ਕਾਲਜਾਂ ਵਿਚ ਬੋਰਡ, ਯੂਨੀਵਰਸਿਟੀਜ਼, ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਹੋ ਰਹੀਆਂ ਹਨ, ਉਨ੍ਹਾਂ ਸਕੂਲਾਂ, ਕਾਲਜਾਂ ਵਿਚ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ) ਹੁਸ਼ਿਆਰਪੁਰ ਹੁਕਮ ਲਾਗੂ ਕਰਵਾਉਣ ਦੇ ਜ਼ਿੰਮੇਵਾਰੀ ਹੋਣਗੇ।