ਹੁਸ਼ਿਆਰਪੁਰ-ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਕੇਂਦਰੀ ਜੇਲ੍ਹ ਦਾ ਦੌਰਾ


ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੀ.ਜੇ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੀ ਮੌਜੂਦ ਸਨ। ਇਸ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋ ਜੇਲ੍ਹ ਵਿਚ ਬੰਦ ਕੈਦੀਆਂ/ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਕਰਨ ਲਈ ਕੇਂਦਰੀ ਜੇਲ੍ਹ ਸੂਪਰਡੈਂਟ ਨੂੰ ਨਿਰਦੇਸ਼ ਦਿੱਤੇ ਗਏ ਤੇ ਮਰੀਜ਼ ਕੈਦੀਆਂ ਦੀ ਸਿਹਤ ਪੱਖੋਂ ਵੀ ਜਾਣਕਾਰੀ ਲਈ ਗਈ। ਜੇਲ੍ਹ ਅੰਦਰ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਸਬੰਧੀ ਰਸੋਈ ਘਰ ਦਾ ਜਾਇਜ਼ਾ ਲਿਆ ਅਤੇ ਜੇਲ੍ਹ ਅੰਦਰ ਸਾਫ-ਸਫਾਈ ਦਾ ਖਾਸ ਤੌਰ ਤੇ ਧਿਆਨ ਰੱਖਣ ਲਈ ਸੁਪਰਡੈਂਟ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਨੂੰ ਨਿਰਦੇਸ਼ ਦਿੱਤੇ ਗਏ। ਕੇਂਦਰ ਸਰਕਾਰ  ਦੀਆਂ ਹਦਾਇਤਾਂ ਅਨੁਸਾਰ ‘ਇੰਪਲੀਮੈਂਟੇਸ਼ਨ ਆਫ ਦ ਸਕੀਮ ਫਾਰ ਸਪੋਰਟ ਟੂ ਪੂਅਰ ਪ੍ਰਿਜ਼ਨਰਸ’ ਦੇ ਸੰਬੰਧ ਵਿੱਚ ਸੁਪਰਡੈਂਟ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਨੂੰ ਨਿਰਦੇਸ਼ ਦਿੱਤੇ ਗਏ ਕਿ ਇਸ ਸਕੀਮ ਦੇ ਅਧੀਨ ਜਿਹੜੇ ਹਵਾਲਾਤੀਆਂ ਅਤੇ ਦੋਸ਼ੀਆਂ ਦੇ ਕੇਸਾਂ ਵਿੱਚ ਬੇਲ ਆਰਡ ਦੇ ਸੱਤ ਦਿਨ ਹੋ ਗਏ ਹਨ, ਬਾਰੇ ਜਾਣਕਾਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਫ਼ਤਰ ਨੂੰ ਭੇਜੀ ਜਾਵੇ। ਇਸ ਦੇ ਨਾਲ ਹੀ ਮਾਣਯੋਗ ਸੁਪਰੀਮ ਕੋਰਟ ਆਫ ਇੰਡੀਆ ਵੱਲੋ ਪਾਸ ਕੀਤੇ ਹੁਕਮਾਂ ਸਬੰਧੀ ‘ਇਨਫ੍ਰਾਸਟਰੱਕਚਰ, ਆਰਟੀਕਲ ਇੰਟੈਲੀਜੈਂਸ’ ਬਾਰੇ ਰਿਪੋਰਟ ਭੇਜਣ ਲਈ ਕਿਹਾ ਗਿਆ, ਤਾਂ ਜੋ ਮੀਟਿੰਗ ਬੁਲਾਈ ਜਾ ਸਕੇ ਤੇ ਹਰੇਕ ਬੈਰਕ ਦੇ ਬਾਹਰ ਨੋਟਿਸ ਬੋਰਡ ਤੇ ਪੈਨਲ ਐਡਵੋਕੇਟਾਂ/ ਲੀਗਲ ਏਡ ਡਿਫੈਸ ਕੌਸਲ ਦੇ ਨਾਵਾਂ ਦੀ ਲਿਸਟ ਲਗਾਉਣ ਲਈ ਕਿਹਾ ਗਿਆ।
  ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਔਰਤਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਕੇਂਦਰੀ ਜੇਲ ਵਿਖੇ ਲੀਗਲ ਏਡ ਕਲੀਨਿਕ ਦੇ ਕੰਮਕਾਜ਼ ਦੇ ਰਜਿਸਟਰ ਚੈਂਕ ਕੀਤੇ ਗਏ। ਇਸ ਮੌਕੇ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਬਲਜੀਤ ਸਿੰਘ ਘੁੰਮਣ ਅਤੇ ਡਿਪਟੀ ਸੁਪਰਡੈਂਟ ਅੰਮ੍ਰਿਤਪਾਲ ਸਿੰਘ ਅਤੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਹੁਸ਼ਿਆਰਪੁਰ ਦੇ ਚੀਫ ਵਿਸ਼ਾਲ ਕੁਮਾਰ ਹਾਜ਼ਰ ਸਨ।

Leave a Reply

Your email address will not be published. Required fields are marked *