24 ਨੂੰ ਸ੍ਰੀ ਗੁਰੂ ਰਵਿਦਾਸ ਜੈਯੰਤੀ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ’ਚ ਹੋਵੇਗਾ ਰਾਜ ਪੱਧਰੀ ਸਮਾਗਮ


          ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 24 ਫਰਵਰੀ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੈਯੰਤੀ ਮੌਕੇ ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਿਰਕਤ ਕਰਨਗੇ। ਉਨ੍ਹਾਂ ਇਸ ਦੌਰਾਨ ਐਸ.ਐਸ.ਪੀ ਸੁਰੇਂਦਰ ਲਾਂਬਾ ਨਾਲ ਸ੍ਰੀ ਖੁਰਾਲਗੜ੍ਹ ਸਾਹਿਬ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਮੈਮੋਰੀਅਲ ਦਾ ਵੀ ਜਾਇਜ਼ਾ ਲਿਆ।

          ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਲੋਕ ਨਿਰਮਾਣ ਵਿਭਾਗ, ਪੁਲਿਸ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਸੰਪਨ ਕਰਵਾਉਣ ਸਬੰਧੀ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਉਹ ਰਾਜ ਪੱਧਰੀ ਸਮਾਗਮ ਨੂੰ ਸਫਲਤਾਪੂਰਵਕ ਕਰਵਾਉਣ ਲਈ ਹੁਣ ਤੋਂ ਹੀ ਤਿਆਰੀਆਂ ਵਿਚ ਜੁਟ ਜਾਣ। ਇਸ ਮੌਕੇ ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਡੀ.ਐਸ.ਪੀ. ਸਤੀਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *