ਵਿਕਾਸ ਕਾਰਜਾਂ ਦੀ ਗਤੀ ’ਚ ਲਿਆਂਦੀ ਜਾਵੇ ਤੇਜ਼ੀ: ਸੋਮ ਪ੍ਰਕਾਸ਼-ਕੇਂਦਰੀ ਰਾਜ ਮੰਤਰੀ ਨੇ ‘ਦਿਸ਼ਾ’ ਤਹਿਤ ਕੀਤੀ ਮੀਟਿੰਗ ’ਚ ਕੇਂਦਰੀ ਯੋਜਨਾਵਾਂ ਦੀ ਕੀਤੀ  ਸਮੀਖਿਆ-ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਦਿੱਤੇ ਨਿਰਦੇਸ਼


ਕੇਂਦਰੀ ਉਦਯੋਗ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ’ਤੇ ਮੁਕੰਮਲ ਕਰਵਾਉਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਇਸ ਦਾ ਸਮੇਂ ’ਤੇ ਲਾਭ ਪ੍ਰਾਪਤ ਹੋ ਸਕੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਤਹਿਤ ਕੀਤੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੀ ਸਮੀਖਿਆ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਜੰਗੀ ਲਾਲ ਮਹਾਜਨ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਕਮੇਟੀ ਮੈਂਬਰ ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਡਾ. ਦਿਲਬਾਗ ਰਾਏ, ਮਹਿੰਦਰ ਕੌਰ ਜੋਸ਼, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਕਮਿਸ਼ਨਰ ਨਗਰ ਨਿਗਮ ਜਿਯੋਤੀ ਬਾਲਾ ਮੱਟੂ, ਐਸ.ਪੀ ਨਵਨੀਤ ਕੌਰ ਗਿੱਲ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਵੀ ਮੌਜੂਦ ਸਨ।
ਕੇਂਦਰ ਰਾਜ ਮੰਤਰੀ ਨੇ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਸਬੰਧਤ ਲਾਭਪਾਤਰੀਆਂ ਨੂੰ ਲਾਭ ਪਹੁੰਚਾਇਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਸਵਾਨਿਧੀ ਯੋਜਨਾ, ਸਮਗਰ ਸਿੱਖਿਆ ਮੁਹਿੰਮ, ਮੈਡੀਕਲ ਕਾਲਜ ਦੇ ਨਿਰਮਾਣ, ਜਨਨੀ ਸੁਰੱਖਿਆ ਯੋਜਨਾ, ਜਲ ਜੀਵਨ ਮਿਸ਼ਨ, ਸਵੱਛ ਭਾਰਤ ਮਿਸ਼ਨ, ਰਾਸ਼ਟਰੀ ਖੇਤੀ ਵਿਕਾਸ ਯੋਜਨਾ, ਸਮਾਜਿਕ ਸੁਰੱਖਿਆ ਯੋਜਨਾਵਾਂ, ਮਗਨਰੇਗਾ, ਪੀ.ਐਮ.ਕੇ.ਵੀ.ਵਾਈ, ਐਸ.ਐਨ.ਐਲ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਵਲੋਂ ਕੀਤੇ ਜਾ ਰਹੇ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਜ਼ਿਲ੍ਹੇ ਵਿਚ ਲਾਭਪਾਤਰੀਆਂ 2 ਅਰਬ 62 ਕਰੋੜ 21 ਲੱਖ 68 ਹਜ਼ਾਰ ਰੁਪਏ ਦੀ ਰਾਸ਼ੀ (2,62,21,68,000) ਲਾਭਪਾਤਰੀਆਂ ਦੇ ਖਾਤੇ ਵਿਚ ਟਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਾਭਪਾਤਰੀਆਂ ਵਲੋਂ ਆਪਣਾ ਈ-ਕੇ.ਵਾਈ.ਸੀ ਕਰਵਾਉਣਾ ਜ਼ਰੂਰੀ ਹੈ ਜੋ ਕਿ ਆਪਣੇ ਨਜ਼ਦੀਕੀ ਸੇਵਾ ਕੇਂਦਰ ਤੋਂ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਇਸ ਦੌਰਾਨ ਜਿਥੇ ਨੈਸ਼ਨਲ ਹਾਈਵੇਅ ਨੂੰ ਆਪਣੇ ਸਾਰੇ ਪ੍ਰੋਜੈਕਟ ਸਮੇਂ ’ਤੇ ਪੂਰਾ ਕਰਨ ਸਬੰਧੀ ਹਦਾਇਤ ਕੀਤੀ ਉਥੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਧਾਨ ਮੰਤਰੀ ਪੇਂਡੂ ਸੜਕ ਯੋਜਨਾ ਨਿਰਮਾਣ ਕਾਰਜ ਵਿਚ ਹੋਰ ਜ਼ਿਆਦਾ ਗੰਭੀਰਤਾ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਸ਼ੁਰੂ ਕੀਤੇ ਗਏ ਕਾਰਜ ਜਲਦ ਮੁਕੰਮਲ ਕਰਕੇ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਭੇਜੇ ਜਾਣ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਭਰੋਸ਼ਾ ਦਿਵਾਉਂਦੇ ਹੋਏ ਕਿਹਾ ਕਿ ਜ਼ਿਲ੍ਹੇÇ ਵਚ ਐਮ.ਪੀ.ਲੈਂਡ ਫੰਡ ਤੋਂ ਇਲਾਵਾ ਹੋਰ ਕੇਂਦਰੀ ਯੋਜਨਾਵਾਂ ਤਹਿਤ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਜਲਦ ਮੁਕੰਮਲ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਯੋਜਨਾਵਾਂ ਨੂੰ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਇਨ੍ਹਾਂ ਯੋਜਨਾਵਾਂ ਦਾ ਸਬੰਧਤ ਵਿਭਾਗਾਂ ਨਾਲ ਲਗਾਤਾਰ ਰੀਵਿਊ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਭਾਗਾਂ ਨੂੰ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਨਿਰਧਾਰਿਤ ਸਮੇਂ ’ਤੇ ਪੂਰੇ ਕਰਨ ਦੇ ਨਿਰਦੇਸ਼ ਵੀ ਦਿੱਤੇ। ਇਸ ਮੌਕੇ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
=======

Leave a Reply

Your email address will not be published. Required fields are marked *