ਸਿਵਲ ਸਰਜਨ ਡਾ ਡਮਾਣਾ ਵਲੋਂ ਵੱਖ ਵੱਖ ਸਿਹਤ ਸੰਸਥਾਵਾਂ ਦੀ ਅਚਨਚੇਤ ਚੈਕਿੰਗ


ਹੁਸ਼ਿਆਰਪੁਰ 26 ਫਰਵਰੀ 2024 ਅੱਜ ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵਿੰਦਰ ਕੁਮਾਰ ਡਮਾਣਾ ਨੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਆਮ ਆਦਮੀ ਕਲੀਨਿਕ ਹਰਸੇ ਮਾਨਸਰ ਅਤੇ ਚਨੌਰ ਦਾ ਅਚਨਚੇਤ ਦੌਰਾ ਕੀਤਾ। ਉਨਾਂ ਡਿਊਟੀ ਤੇ  ਤਾਇਨਾਤ ਮੈਡੀਕਲ ਅਫਸਰਾਂ ਅਤੇ ਹੋਰ ਸਟਾਫ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਮਰੀਜਾਂ ਦਾ ਰਿਕਾਰਡ ਮੇਨਟੇਨ ਰੱਖਣ ਅਤੇ ਮਰੀਜ਼ਾਂ ਨਾਲ ਚੰਗਾ ਵਤੀਰਾ ਕਰਨ ਲਈ ਕਿਹਾ। ਉਨ੍ਹਾਂ ਵਲੋਂ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ ਅਤੇ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਲਈ ਹਿਦਾਇਤ ਜਾਰੀ ਕੀਤੀ।

                ਉਪਰੰਤ  ਸਿਵਲ ਸਰਜਨ ਨੇ ਸੀ ਐਚ ਸੀ ਬੁੱਢਾਬਾਡਾ ਅਤੇ ਹਾਜੀਪੁਰ ਦਾ ਦੌਰਾ ਕੀਤਾ। ਉਥੇ ਉਨ੍ਹਾਂ ਨੇ ਓ ਪੀ ਡੀ, ਐਮਰਜੈਂਸੀ ਅਤੇ ਗਾਇਨੀ ਵਾਰਡ, ਦਾ ਜਾਇਜ਼ਾ ਲਿਆ। ਉਹਨਾਂ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਮਿਲ ਰਹੀਆਂ ਦਵਾਈਆਂ ਅਤੇ ਹੋਰ ਸਹੂਲਤਾਂ ਸੰਬੰਧੀ ਜਾਣਕਾਰੀ ਲਈ ਅਤੇ ਉਹਨਾਂ ਦੇ ਹੋ ਰਹੇ ਇਲਾਜ਼ ਤੇ ਤਸੱਲੀ ਪ੍ਰਗਟ ਕੀਤੀ ।ਉਹਨਾਂ ਸਟਾਫ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਅਤੇ ਮਰੀਜ਼ਾਂ ਨਾਲ ਅਪਣੱਤ ਭਰਿਆ ਵਤੀਰਾ ਅਪਣਾਉਣ ਨੂੰ ਕਿਹਾ। ਉਹਨਾਂ ਫਾਰਮੇਸੀ ਸਟੋਰ ਦੀ ਵਿਸ਼ੇਸ਼ ਚੈਕਿੰਗ ਕੀਤੀ ਤੇ ਦਵਾਈਆਂ ਦੀ ਉਪਲਭਦਤਾ ਦੀ ਜਾਣਕਾਰੀ ਲਈ । ਇਸਦੇ ਨਾਲ ਹੀ ਸਿਵਲ ਸਰਜਨ ਨੇ ਸੰਸਥਾਗਤ ਡਲੀਵਰੀਆ ਵਧਾਉਣ ਲਈ ਹੋਰ ਵਧੇਰੇ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਐਮ.ਸੀ.ਐਚ ਸੇਵਾਵਾਂ ਦਾ ਜਾਇਜ਼ਾ ਲੈਂਦੇ ਹੋਏ ਸੰਬੰਧਿਤ ਸਟਾਫ਼ ਨੂੰ ਸਮੂਹ ਹਾਈ ਰਿਸਕ ਗਰਭਵਤੀ ਔਰਤਾਂ ਦਾ ਰਿਕਾਰਡ ਰੱਖਣ ਅਤੇ ਉਨ੍ਹਾਂ ਦਾ ਫੋਲੋਅਪ ਕਰਨ ਦੀ ਹਦਾਇਤ ਕੀਤੀ ਤਾਕਿ ਸਮੇਂ ਸਿਰ ਇਲਾਜ ਸੰਭਵ ਹੋ ਸਕੇ ਅਤੇ ਮਾਵਾਂ ਦੀਆਂ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕੇ। ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਵੱਧ ਹੈ । ਇਸ ਮੌਕੇ ਉਹਨਾਂ ਦੇ ਨਾਲ ਐਸ.ਐਮ.ਓ ਡਾ ਸ਼ੈਲੀ ਬਾਜਵ ,ਸੰਬੰਧਤ ਆਮ ਆਦਮੀ ਕਲੀਨਿਕਾਂ ਦੇ ਇੰਚਾਰਜ ਮੈਡੀਕਲ ਅਫਸਰ, ਐਪੀਡੀਮੋਲੋਜਿਸਟ ਡਾ ਜਗਦੀਪ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ ਵੀ ਹਾਜ਼ਰ ਸਨ।

Leave a Reply

Your email address will not be published. Required fields are marked *