
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੇ ਸ.ਪ੍ਰੀਤ ਕੋਹਲੀ ਜੀ ਦੀ ਅਗਵਾਈ ਵਿੱਚ ਵਿਸ਼ਵ ਏਡਜ਼ ਦਿਵਸ ਦੇ ਮੌਕੇ ਤੇ ਜ਼ਿਲ੍ਹਾ ਪੱਧਰ ਤੇ ਪੋਸਟਰ ਮੇਕਿੰਗ ਮੁਕਾਬਲੇ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਵਿਖੇ ਕਰਵਾਏ ਗਏ ਜਿਸ ਵਿੱਚ ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਖੁਸ਼ਬੂ ਅਤੇ ਜਸਪ੍ਰੀਤ ਕੌਰ ਨੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ.ਵਿਜੇ ਕੁਮਾਰ ਦੇ ਸਹਿਯੋਗ ਨਾਲ ਭਾਗ ਲਿਆ। ਪ੍ਰੋ.ਵਿਜੇ ਕੁਮਾਰ ਸਰਕਾਰ ਨਿਰਦੇਸ਼ਾਂ ਅਨੁਸਾਰ ਨਸ਼ਿਆਂ, ਏਡਜ਼ ਵਰਗੀਆਂ ਬਿਮਾਰੀਆਂ, ਵਾਤਾਵਰਣ, ਸਮਾਜ ਸੇਵਾ ਨਾਲ ਸਬੰਧਿਤ ਕਾਰਜਾਂ ਵਿੱਚ ਕਾਲਜ ਵਲੋਂ ਆਪਣਾ ਸਹਿਯੋਗ ਦਿੰਦੇ ਹਨ।