ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਐਸ.ਆਈ.ਐਸ ਸਕਿਊਰਿਟੀ ਵਿੱਚ ਭਰਤੀ ਲਈ 13 ਫਰਵਰੀ ਤੋਂ 23 ਫਰਵਰੀ ਤੱਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਬਲਾਕ ਪੱਧਰ ’ਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਹ ਪਲੇਸਮੈਂਟ ਕੈਂਪ 13 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਹੁਸ਼ਿਆਰਪੁਰ—2, ਮਿਤੀ 14 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਹੁਸ਼ਿਆਰਪੁਰ—1, ਮਿਤੀ 15 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਭੂੰਗਾ, ਮਿਤੀ 16 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਮੁਕੇਰੀਆਂ, ਮਿਤੀ 19 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਦਸੂਹਾ, ਮਿਤੀ 20 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਟਾਂਡਾ, ਮਿਤੀ 21 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਤਲਵਾੜਾ, ਮਿਤੀ 22 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਹਾਜੀਪੁਰ ਅਤੇ ਮਿਤੀ 23 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਮਹਿਲਪੁਰ ਵਿਖੇ ਸਵੇਰੇ 09:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਲਗਾਏ ਜਾਣਗੇ। ਇਸ ਮੌਕੇ ਦਫਤਰ ਦੇ ਮੁਖੀ ਇੰਜ: ਸੰਦੀਪ ਕੁਮਾਰ, ਪੀ.ਸੀ.ਐੱਸ. (ਏ) ਜਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਵੱਲੋਂ ਦੱਸਿਆ ਗਿਆ ਕਿ ਇਨ੍ਹਾਂ ਪਲੇਸਮੈਂਟ ਕੈਂਪਾ ਦੀ ਕੜ੍ਹੀ ਵਿੱਚੋਂ 13 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਹੁਸ਼ਿਆਰਪੁਰ—2 ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਐਸ.ਆਈ.ਐਸ ਸਕਿਊਰਿਟੀ ਵਲੋਂ ਕੇਵਲ ਲੜਕਿਆਂ ਦੀ ਸਕਿਊਰਟੀ ਗਾਰਡ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ, ਜਿਨ੍ਹਾਂ ਨੂੰ ਤਨਖਾਹ 14500—19000 ਰੁਪਏ ਮਿਲਣਯੋਗ ਹੋਵੇਗੀ। ਇਸ ਭਰਤੀ ਲਈ ਪੜ੍ਹਾਈ ਘੱਟੋ—ਘੱਟ ਦਸਵੀਂ ਪਾਸ, ਉਮਰ 20 ਤੋਂ 37 ਸਾਲ , ਕੱਦ 5 ਫੁੱਟ 6 ਇੰਚ ਹੋਣਾ ਲਾਜ਼ਮੀ ਹੈ। ਕੰਪਨੀ ਵਲੋਂ ਤਨਖਾਹ ਤੋਂ ਇਲਾਵਾ ਕਈ ਹੋਰ ਵਾਧੂ ਸਹੂਲਤਾਂ ਜਿਵੇਂ ਕਿ ਪੀ.ਐਫ ਅਤੇ ਈ.ਐਸ.ਆਈ ਆਦਿ ਮੁਹੱਈਆਂ ਕਰਵਾਈਆ ਜਾਣਗੀਆ। ਉਨ੍ਹਾਂ ਵੱਲੋਂ ਚਾਹਵਾਨ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਮਿਤੀ 13 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਹੁਸ਼ਿਆਰਪੁਰ—2 ਵਿਖੇ ਸਵੇਰੇ 09:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਆਪਣਾ ਆਧਾਰ ਕਾਰਡ, ਯੋਗਤਾ ਦੇ ਸਰਟੀਫੀਕੇਟਾਂ ਦੀ ਫੋਟੋਕਾਪੀ ਅਤੇ 2 ਪਾਸਪੋਰਟ ਸਾਈਜ਼ ਫੋਟੋ ਸਮੇਤ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਇਸ ਭਰਤੀ ਦਾ ਲਾਭ ਪ੍ਰਾਪਤ ਕਰਨ। —
Month: February 2024
12 ਫਰਵਰੀ ਤੋਂ 17 ਫਰਵਰੀ ਤੱਕ ਲਗਾਏ ਜਾਣਗੇ ਵਿਸ਼ੇਸ਼ ਟੀਕਾਕਰਨ ਸੈਸ਼ਨ: ਡਾ ਸੀਮਾ ਗਰਗ ਜਿਲ੍ਹਾ ਟੀਕਾਕਰਨ ਅਫਸਰ
ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਡਮਾਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ …
ਦੋ ਸਾਲ ਤੋਂ ਘੱਟ ਸਮੇਂ ’ਚ ਪੰਜਾਬ ਸਰਕਾਰ ਨੇ ਲੋਕ ਹਿੱਤ ’ਚ ਕੀਤੇ ਬਿਹਤਰੀਨ ਕਾਰਜ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ…
ਕੈਬਨਿਟ ਮੰਤਰੀ ਜਿੰਪਾ ਨੇ 70 ਲੱਖ ਰੁਪਏ ਦੀ ਲਾਗਤ ਨਾਲ ਬਣੀ ਹੁਸ਼ਿਆਰਪੁਰ ਫੂਡ ਸਟਰੀਟ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਡਿਜਾਈਨ…
‘ਆਪ ਦੀ ਸਰਕਾਰ ਆਪ ਦੇ ਦੁਆਰ’-ਪੰਜਾਬ ’ਚ ਹੁਣ ਤੱਕ ਦੀ ਇਹ ਪਹਿਲੀ ਸਰਕਾਰ ਜੋ ਲੋਕਾਂ ਦੇ ਘਰਾਂ ਤੱਕ ਪਹੁੰਚਾ ਰਹੀ ਹੈ ਉਨ੍ਹਾਂ ਨੂੰ ਹਰ ਸੁਵਿਧਾ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ…
ਪੰਜਾਬ ਸਰਕਾਰ ਲੋਕਾਂ ਤੱਕ ਹਰ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਲਈ ਵਚਨਬੱਧ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਲੋਕਾਂ ਨੂੰ ਹਰ ਬੁਨਿਆਦੀ ਸੁਵਿਧਾਵਾਂ…
ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ
ਜਿ਼ਲ੍ਹਾ ਅਤੇ ਸ਼ੈਸ਼ਨਜ ਜੱਜ—ਕਮ— ਚੇਅਰਮੈਨ ਜਿ਼ਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿੱਚ ਚੀਫ…
‘ਆਪ ਦੀ ਸਰਕਾਰ ਆਪ ਦੇ ਦੁਆਰਾ’-ਕੈਬਨਿਟ ਮੰਤਰੀ ਜਿੰਪਾ ਨੇ ਮਾਨਵਤਾ ਮੰਦਰ ਅਤੇ ਪਿੰਡ ਢੋਲਣਵਾਲ ’ਚ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰਾ’ ਤਹਿਤ ਲਗਾਏ ਗਏ…
ਸਾਦਾ ਜੀਵਨ ਸ਼ੈਲੀ ਅਪਣਾ ਕੇ ਅਤੇ ਜਾਗਰੂਕ ਹੋ ਕੇ ਕੈਂਸਰ ਤੋਂ ਬਚਿਆ ਜਾ ਸਕਦਾ ਹੈ: ਡਾ ਸੀਮਾ ਗਰਗ
ਹੁਸ਼ਿਆਰਪੁਰ 09 ਫਰਵਰੀ 2024 ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਵਿਸ਼ਵ ਕੈਂਸਰ…
ਏ.ਐਂਡ ਈ ਦੇ ਗਲੋਬਲ ਪ੍ਰੈਜ਼ੀਡੈਂਟ ਕ੍ਰਿਸਟਾਫਰ ਰੇਂਡਲ ਏਲਟ ਨੇ ਰੈੱਡ ਕਰਾਸ ਦਫ਼ਤਰ ਦਾ ਕੀਤਾ ਦੌਰਾ
ਸਕੱਤਰ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਵਰਧਮਾਨ ਏ.ਐਂਡ ਈ ਦੇ ਗਲੋਬਲ ਪ੍ਰੈਜੀਡੈਂਟ ਕ੍ਰਿਸਟਾਫਰ…