ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਹੁਸ਼ਿਆਰਪੁਰ-ਡਿਪਟੀ ਕਮਿਸ਼ਨਰ ਨੇ ਸ੍ਰੀ ਸ਼ਿਵਰਾਤਰੀ ਉਤਸਵ ’ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਸਬੰਧ ’ਚ ਮੀਟ ਦੀਆਂ ਦੁਕਾਨਾਂ ਤੇ ਸਲਾਟਰ ਹਾਊਸ ਬੰਦ ਰੱਖਣ ਦੇ ਕੀਤੇ ਹੁਕਮ


ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 7 ਮਾਰਚ ਨੂੰ ਸ੍ਰੀ ਸ਼ਿਵਰਾਤਰੀ ਉਤਸਵ ਦੇ ਸਬੰਧ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰੂਟਾਂ ’ਤੇ ਆਉਣ ਵਾਲੀਆਂ ਮੀਟ ਦੀਆਂ ਦੁਕਾਨਾਂ, ਸਲਾਟਰ ਹਾਊਸ ਸ਼ੋਭਾ ਯਾਤਰਾ ਦੌਰਾਨ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸ੍ਰੀ ਸ਼ਿਵਰਾਤਰੀ ਉਤਸਵ ਕਮੇਟੀ ਵਲੋਂ ਸ੍ਰੀ ਸ਼ਿਵਰਾਤਰੀ ਉਤਸਵ ਦੇ ਸਬੰਧ ਵਿਚ 7 ਮਾਰਚ ਨੂੰ ਨੇੜੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਾਰੇ ਮੰਦਰਾਂ ਵਲੋਂ ਵਿਸ਼ਾਲ ਸ਼ੋਭਾ ਯਾਤਰਾ ਦੁਪਹਿਰ 2 ਵਜੇ ਸ਼ਿਵ ਮੰਦਰ, ਜੇਜੋਂ ਦੀ ਬਾਵਲੀ, ਭਵਾਨੀ ਨਗਰ, ਭਰਵਾਈਂ ਰੋਡ ਹੁਸ਼ਿਆਰਪੁਰ ਤੋਂ ਕੱਢੀ ਜਾ ਰਹੀ ਹੈ, ਜਿਸ ਸਬੰਧ ਵਿਚ ਕਮੇਟੀ ਵਲੋਂ ਉਕਤ ਰੂਟ ’ਤੇ ਮੀਟ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਸਬੰਧੀ ਬੇਨਤੀ ਕੀਤੀ ਗਈ ਸੀ।

Leave a Reply

Your email address will not be published. Required fields are marked *