ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪੰਜਾਬ ਸਰਕਾਰ ਵੱਲੋ ਚਲਾਈ 502 ਨੰ. ਟਿਊਬੱਵੈਲ ਸਕੀਮ ਅਧੀਨ ਗੜ੍ਹਸ਼ੰਕਰ ਹਲਕੇ ਦੇ ਪਿੰਡ ਰਾਮਪੁਰ ਤੇ ਗੁੱਜਰਪੁਰ ਦੇ ਕਿਸਾਨਾਂ ਦੀ ਪਿਛਲੇ ਕਈ ਸਾਲਾਂ ਤੋਂ ਲਟਕਦੀ ਮੰਗ ਪੂਰੀ ਕਰਦਿਆਂ ਸਿੰਚਾਈ ਵਾਲੇ ਟਿਊਬਵੈਲਾਂ ਦਾ ਅੱਜ ਉਦਘਟਾਨ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡ ਰਾਮਪੁਰ ਵਿਚ 60 ਲੱਖ ਰੁਪਏ ਤੇ ਪਿੰਡ ਗੁੱਜਰਪੁਰ ਵਿਚ 55 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਟਿਊਬਵੈਲਾਂ ਦਾ ਕੰਮ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੋਨਾਂ ਪਿੰਡਾਂ ਵਿਚ ਲੱਗਭਗ 250 ਏਕੜ ਜ਼ਮੀਨ, ਜੋ ਕਿ ਬੰਜਰ ਪਈ ਸੀ, ਵਿਚ ਹੁਣ ਫਸਲਾਂ ਲਹਿਰਾਉਣਗੀਆਂ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਹਰੇਕ ਲੋੜ ਪੂਰੀ ਕਰਨ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜਲ ਸਰੋਤ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕਿਸਾਨਾਂ ਦੀਆਂ ਸਿੰਚਾਈ ਸਬੰਧੀ ਮੁਸ਼ਕਲਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਦੋਵਾਂ ਪਿੰਡਾਂ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਤਹਿ ਦਿਲੋਂ ਧੰਨਵਾਦ ਕੀਤਾ।