ਸੂਬੇ ’ਚ 2200 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਹਨ ਜਲ ਸਪਲਾਈ ਦੇ ਪ੍ਰੋਜੈਕਟ : ਬ੍ਰਮ ਸ਼ੰਕਰ ਜਿੰਪਾ


ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ 2200 ਕਰੋੜ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਦੇ ਪ੍ਰੋਜੇਕਟ ਚੱਲ ਰਹੇ ਹਨ, ਜਿਸ ਨਾਲ ਸੂਬੇ ਦੇ ਲੋਕਾਂ ਨੂੰ ਪੀਣ ਦਾ ਸਾਫ਼ ਪਾਣੀ ਮੁਹੱਈਆ ਹੋ ਰਿਹਾ ਹੈ। ਉਹ ਅੱਜ ਪਿੰਡ ਨਾਰੂ ਨੰਗਲ ਕਿਲਾ ਤੇ ਬਾੜਾ ਵਿਚ 88.74 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਜਲ ਸਪਲਾਈ ਸਕੀਮ ਦਾ ਨੀਂਹ ਪੱਥਰ ਰੱਖਣ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮ ਹਨ ਕਿ ਪੰਜਾਬ ਵਿਚ ਕਿਸੇ ਵੀ ਸਥਾਨ ’ਤੇ ਪੀਣ ਵਾਲੇ ਪਾਣੀ ਦੀ ਦਿੱਕਤ ਨਹੀਂ ਆਉਣੀ ਚਾਹੀਦੀ ਅਤੇ ਵਾਟਰ ਸਪਲਾਈ ਅਤੇ ਸੀਵਰੇਜ ਵਿਭਾਗ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪਿੰਡ ਵਿਚ ਇਸ ਨਵੀਂ ਜਲ ਸਪਲਾਈ ਸਕੀਮ ਤਹਿਤ ਟਿਊਬਵੈਲ ਅਤੇ ਟੈਂਕੀ ਦੇ ਨਾਲ-ਨਾਲ ਸੋਲਰ ਪੈਨਲ ਵੀ ਲੱਗੇਗਾ, ਤਾਂ ਜੋ ਬਿਜਲੀ ਦੀ ਬੱਚਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਤੱਕ ਸਾਫ-ਸੁਥਰਾ ਪੀਣ ਵਾਲਾ ਪਾਣੀ ਪਹੁੰਚਾਉਣ ਲਈ 650 ਫੁੱਟ ਡੁੰਘਾ ਬੋਰ ਕੀਤਾ ਜਾਵੇਗਾ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਹਰ ਛੋਟੀ ਤੋਂ ਵੱਡੀ ਜ਼ਰੂਰਤ ਨੂੰ ਧਿਆਨ ਵਿਚ ਰੱਖਿਆ ਹੈ।  ਆਮ ਲੋਕਾਂ ਨੂੰ ਜਿਥੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਗਈ ਹੈ, ਉਥੇ ਆਮ ਆਦਮੀ ਕਲੀਨਿਕ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਫ਼ਤ ਸਿਹਤ ਸੇਵਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਐਸ.ਈ ਵਿਜੇ ਕੁਮਾਰ, ਐਕਸੀਅਨ ਸਿਮਰਨਜੀਤ ਸਿੰਘ ਖਾਂਬਾ, ਸਰਪੰਚ ਸ਼ਰਨਦੀਪ ਕੌਰ, ਅਸ਼ੋਕ ਧੀਰੋਵਾਲ, ਰਾਜਨ ਸੈਣੀ, ਪ੍ਰੀਤਪਾਲ, ਪ੍ਰੇਮ ਸਿੰਘ ਪੰਚ ਬਬਲੀ, ਮਨਿੰਦਰ ਸਿੰਘ, ਮਨਜੀਤ ਕੌਰ, ਮਨਜਿੰਦਰ ਸਿੰਘ, ਤੇਜਾ ਬਾਬਾ, ਸਰਪੰਚ ਧੀਰੋਬਾਲ ਮੋਹਨ ਲਾਲ, ਸਾਬਕਾ ਸਰਪੰਚ ਊਸ਼ਾ ਰਾਣੀ, ਲਖਵਿੰਦਰ ਸਿੰਘ ਲੱਖਾ, ਬਲਾਕ ਪ੍ਰਧਾਨ ਬਲਜੀਤ ਸੈਣੀ, ਦਲਜੀਤ ਸਿੰਘ, ਨੰਬਰਦਾਰ ਦਲਵਿੰਦਰ ਸਿੰਘ ਬਿੰਦੀ, ਜਤਿੰਦਰ ਸਿੰਘ, ਸਰਪੰਚ ਬੱਸੀ ਅਲੀ ਖਾਂ ਰਮੇਸ਼, ਬਾਬੂ ਰਾਮ, ਡਾ. ਗੁਣਵੰਤ ਸਿੰਘ, ਡਾ. ਚਰਨ ਕਮਲ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

Leave a Reply

Your email address will not be published. Required fields are marked *