ਕੈਬਨਿਟ ਮੰਤਰੀ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 23 ਵਿਚ 8.74 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਪਾਈਪ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਪੂਰੇ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜ ਬੜੀ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚਾਹੇ ਸ਼ਹਿਰ ਹੋਵੇ ਜਾਂ ਪਿੰਡ ਹਰ ਸਥਾਨ ਦਾ ਵਿਕਾਸ ਕਾਰਜ ਪੰਜਾਬ ਸਰਕਾਰ ਦੀ ਪਹਿਲ ਹੈ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਨੂੰ ਵਿਕਾਸ ਦੇ ਹਰ ਪੱਖੋਂ ਮਜ਼ਬੂਤ ਕੀਤਾ ਜਾ ਰਿਹਾ ਹੈ। ਜਨਤਾ ਦੀਆਂ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਖੇਤਰ ਵਿਚ ਕਈ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਉਹ ਸਾਰੇ ਖੇਤਰਾਂ ਵਿਚ ਪੀਣ ਵਾਲੇ ਪਾਣੀ ਲਈ ਵਾਟਰ ਸਪਲਾਈ ਅਤੇ ਸੀਵਰੇਜ ਪਾਈਪ ਲਾਈਨ ਵਿਛਾਈ ਜਾ ਰਹੀ ਹੈ, ਜਿਥੋਂ ਤੱਕ ਇਹ ਸੁਵਿਧਾ ਨਹੀਂ ਪਹੁੰਚੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਹਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਬਚਨਬੱਧ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਮੁੱਖ ਮੰਤਰੀ ਪੰਜਾਬ ਨੇ ਜ਼ਿਲ੍ਹੇ ਨੂੰ 867 ਕਰੋੜ ਰੁਪਏ ਦੇ ਪ੍ਰੋਜੈਕਟ ਦਿੱਤੇ ਹਨ, ਜੋ ਕਿ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਇਸ ਦੌਰਾਨ ਇਲਾਵਾ ਵਾਸੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਕਿਹਾ ਕਿ ਉਨ੍ਹਾਂ ਦੇ ਜ਼ਰੂਰੀ ਕੰਮ ਜਲਦ ਕਰਵਾ ਦਿੱਤੇ ਜਾਣਗੇ ਅਤੇ ਇਲਾਕੇ ਵਿਚ ਹੋਰ ਸੁਵਿਧਾਵਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਕੌਂਸਲਰ ਪ੍ਰਦੀਪ ਬਿੱਟੂ, ਮਨਜੀਤ ਕੌਰ, ਜਸਪ੍ਰੀਤ ਹੁੰਦਲ, ਮਨਜੋਤ ਕੌਰ, ਨਿਰਮਲ ਸਿੰਘ ਸੈਣੀ, ਮਦਨ ਲਾਲ ਮਹਾਜਨ, ਬਹਾਦਰ ਸਿੰਘ ਸੁਨੇਤ, ਕੰਚਨ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।