ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸਿੰਚਾਈ ਟਿਊਬਵੈਲ ਲਗਾਏ ਜਾ ਰਹੇ ਹਨ। ਉਹ ਅੱਜ ਪਿੰਡ ਚੱਕ ਸਾਧੂ ਅਤੇ ਠਰੋਲੀ ਵਿਚ 114 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸਿੰਚਾਈ ਟਿਊਬਵੈਲ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਚੱਕ ਸਾਧੂ ਵਿਚ 58 ਲੱਖ ਅਤੇ ਪਿੰਡ ਠਰੋਲੀ ਵਿਚ 56 ਲੱਖ ਰੁਪਏ ਦੀ ਲਾਗਤ ਨਾਲ ਸਿੰਚਾਈ ਟਿਊਬਵੈਲ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਪਿੰਡਾਂ ਵਿਚ ਇਹ ਟਿਊਬਵੈਲ ਸ਼ੁਰੂ ਹੋਣ ਨਾਲ ਕਰੀਬ 300 ਏਕੜ ਤੋਂ ਵੱਧ ਦਾ ਰਕਬਾ ਸਿੰਚਾਈ ਅਧੀਨ ਹੋਵੇਗਾ ਜਿਸ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਕਾਫੀ ਆਸਾਨੀ ਹੋਵੇਗੀ, ਜੋ ਕਿ ਇਕ ਵੱਡੀ ਸੁਵਿਧਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਪੰਜਾਬ ਦੇ ਅੰਨ ਭੰਡਾਰ ਵਿਚ ਵਾਧਾ ਹੋਵੇਗਾ ਅਤੇ ਸਬੰਧਤ ਕਿਸਾਨਾਂ ਦੀ ਆਰਥਿਕ ਹਾਲਤ ਪਹਿਲਾਂ ਨਾਲੋਂ ਵੱਧ ਮਜ਼ਬੂਤ ਹੋਵੇਗੀ। ਇਸ ਮੌਕੇ ਸਰਪੰਚ ਹਰਜਿੰਦਰ ਕੌਰ, ਅਮਰਜੀਤ ਸਿੰਘ ਬਾਜਵਾ, ਰਾਜ ਕੁਮਾਰ, ਹਰਪ੍ਰੀਤ ਸਿੰਘ ਜੋਸਨ, ਲਖਵਿੰਦਰ ਸਿੰਘ, ਹਰਵਿੰਦਰ ਕੁਮਾਰ, ਅਮਰਜੀਤ ਸਿੰਘ, ਮਨਜੀਤ ਸਿੰਘ, ਸੰਜੂ, ਓਮ ਪ੍ਰਕਾਸ਼ ਨੰਬਰਦਾਰ, ਨਿਰਮਲ ਸਿੰਘ, ਤੀਰਥ ਰਾਮ, ਸ਼ਮਸ਼ੇਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।