ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਸ਼ਾਮਚੁਰਾਸੀ ਡਾ. ਅਮਨਦੀਪ ਕੌਰ ਵਲੋਂ ਅੱਜ ਦਫ਼ਤਰ ਕਮਿਸ਼ਨਰ ਨਗਰ ਨਿਗਮ ਵਿਖੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜ਼ਾਬਤੇ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਲੋਕ ਸਭਾ ਚੋਣਾਂ-2024 ਦੇ ਸ਼ਡਿਊਲ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ 1 ਜੂਨ 2024 ਨੂੰ ਪੰਜਾਬ ਵਿਚ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਨਤੀਜੇ ਐਲਾਨੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੁਮਾਇੰਦਿਆਂ ਨੂੰ ਹਲਕੇ ਵਿਚ ਪੈਂਦੇ 220 ਪੋÇਲੰਗ ਸਟੇਸ਼ਨਾਂ, ਕਾਊਂਟਿੰਗ ਅਤੇ ਸਟਰਾਂਗ ਰੂਮਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਨੂੰ ਚੋਣ ਜ਼ਾਬਤੇ ਦੌਰਾਨ ਪੂਰਨ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਭਾਰਤੀ ਜਨਤਾ ਪਾਰਟੀ ਤੋਂ ਭੂਸ਼ਨ ਕੁਮਾਰ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਤੋਂ ਦਲਵਿੰਦਰ ਸਿੰਘ, ਆਮ ਆਦਮੀ ਪਾਰਟੀ ਤੋਂ ਜਸਪਾਲ ਸਿੰਘ ਤੋਂ ਇਲਾਵਾ ਜੁਆਇੰਟ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਸੁਪਰਡੈਂਟ ਅਮਿਤ ਕੁਮਾਰ, ਡੀÇਲੰਗ ਚੋਣਾਂ ਹਰਪ੍ਰੀਤ ਸਿੰਘ ਹਾਜ਼ਰ ਸਨ।