ਹੁਸ਼ਿਆਰਪੁਰ 28 ਮਾਰਚ 2024 ਪੀ.ਸੀ. ਪੀ.ਐਨ.ਡੀ.ਟੀ. ਜਿਲਾ ਸਲਾਹਕਾਰ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਕਮ ਜਿਲ੍ਹਾ ਐਪਰੋਪ੍ਰੀਏਟ ਅਥਾਰਟੀ ਪੀਸੀ.ਪੀ.ਐਨ.ਡੀ.ਟੀ ਐਕਟ ਡਾ.ਬਲਵਿੰਦਰ ਕੁਮਾਰ ਡਮਾਣਾ ਦੀ ਪ੍ਰਧਾਨਗੀ ਅਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਕਮ ਨੋਡਲ ਅਫਸਰ ਪੀਸੀ.ਪੀ.ਐਨ.ਡੀ.ਟੀ ਐਕਟ ਡਾ ਅਨੀਤਾ ਕਟਾਰੀਆ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਵਿਖੇ ਆਯੋਜਿਤ ਕੀਤੀ ਗਈ।
ਕਮੇਟੀ ਮੈਂਬਰਾਂ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਡਾ.ਬਲਵਿੰਦਰ ਕੁਮਾਰ ਨੇ ਦੱਸਿਆ ਕਿ ਜਿਲ੍ਹੇ ਵਿਚ ਪੀ.ਸੀ ਐਂਡ.ਪੀ.ਐਨ ਡੀ.ਟੀ.ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਤੇ ਕਿਸੇ ਨੂੰ ਵੀ ਇਸ ਐਕਟ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਿਹਤ ਵਿਭਾਗ ਵੱਲੋਂ ਨੋਡਲ ਅਫਸਰ ਪੀਸੀ.ਪੀ.ਐਨ.ਡੀ.ਟੀ ਐਕਟ ਡਾ ਅਨੀਤਾ ਕਟਾਰੀਆ ਦੀ ਅਗਵਾਈ ਵਿੱਚ ਗਠਿਤ ਟੀਮ ਵੱਲੋਂ ਜਿਲੇ ਦੇ ਸਾਰੇ ਸਕੈਨਿੰਗ ਸੈਂਟਰਾਂ ਦੀ ਐਕਟ ਦੇ ਨਿਯਮਾਂ ਅਨੁਸਾਰ ਨਿਯਮਿਤ ਇੰਨਸਪੈਕਸ਼ਨ ਕੀਤੀ ਜਾਂਦੀ ਹੈ ਤੇ ਸਕੈਨਿੰਗ ਸੈਂਟਰਾਂ ਦਾ ਰਿਕਾਰਡ ਰੱਖਿਆ ਜਾਂਦਾ ਹੈ।
ਇਸ ਮੌਕੇ ‘ਤੇ ਜਿਲ੍ਹਾ ਪੀ.ਐਨ.ਡੀ.ਟੀ. ਕੋਆਰਡੀਨੇਟਰ ਅਭੈ ਮੋਹਨ ਵਲੋਂ ਸਲਾਹਕਾਰ ਕਮੇਟੀ ਦੇ ਮੈਂਬਰਾਂ ਨੂੰ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਅਨੁਸਾਰ ਕੀਤੀਆਂ ਗਈਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਕਈ ਹੋਰ ਅਹਿਮ ਮੁੱਦਿਆਂ ਤੇ ਵਿਚਾਰਾਂ ਕੀਤੀਆਂ ਗਈਆਂ।
ਮੀਟਿੰਗ ਵਿੱਚ ਐਡਵਾਈਜ਼ਰੀ ਕਮੇਟੀ ਦੇ ਮੈਂਬਰਾਂ ਵਿੱਚ ਚਾਈਲਡ ਸਪੈਸ਼ਲਿਸਟ ਡਾ.ਹਰਨੂਰਜੀਤ ਕੌਰ, ਗਾਇਨੀ ਮਾਹਰ ਡਾ.ਮੰਜਰੀ, ਮੈਡੀਕਲ ਸਪੈਸ਼ਿਲਿਸਟ ਡਾ ਨੇਹਾ ਪਾਲ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਸਹਾਇਕ ਜਿਲ੍ਹਾ ਅਟਾਰਨੀ ਪਵਨਪ੍ਰੀਤ ਸਿੰਘ, ਐਸਆਈ ਇੰਚਾਰਜ ਵੁਮੈਨ ਕਾਂਤੀ ਰਾਣੀ, ਲੀਗਲ ਪ੍ਰੋਬੇਸ਼ਨਰੀ ਅਫਸਰ ਸੁਖਜਿੰਦਰ ਸਿੰਘ, ਐਡਵੋਕੇਟ ਆਰਤੀ ਭੱਲਾ ਅਤੇ ਜਿਲ੍ਹਾ ਬੀਸੀਸੀ ਕੋਆਰਡੀਨੇਟਰ ਅਮਨਦੀਪ ਸਿੰਘ ਤੇ ਆਸ਼ਾ ਬ੍ਰਮਹੇ ਹਾਜ਼ਰ ਸਨ।