ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਸਹਿਯੋਗ ਨਾਲ ਲਾਜਵੰਤੀ ਮਲਟੀਪਰਪਜ਼ ਸਟੇਡੀਅਮ ਵਿਚ ਚੱਲ ਰਹੇ ਬਾਸਕਟਬਾਲ ਰੈਜ਼ੀਡੈਂਸ਼ੀਅਲ ਸੈਂਟਰ ਨੂੰ 12 ਜੋੜੇ ਸਪੋਰਟਸ ਸ਼ੂਜ਼ ਅਤੇ 12 ਖੇਡ ਕਿੱਟਾਂ ਦਿੱਤੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਬਾਸਕਟਬਾਲ ਟੀਮ ਨੇ ਸੂਬਾ ਪੱਧਰੀ ਸਕੂਲ ਖੇਡਾਂ ਵਿਚ ਤੀਸਰਾ, ਖੇਡਾਂ ਵਤਨ ਪੰਜਾਬ ਦੀਆਂ ਵਿਚ ਗੋਲਡ ਮੈਡਲ ਅਤੇ ਅੰਡਰ-17 ਯੂਥ ਸਟੇਟ ਪੰਜਾਬ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅੰਡਰ-17 ਯੂਥ ਸਟੇਟ ਪੰਜਾਬ ਚੈਂਪੀਅਨਸ਼ਿਪ ਵਿਚ ਇਹ ਗੋਲਡ ਮੈਡਲ 1997 ਤੋਂ ਬਾਅਦ ਹੁਸ਼ਿਆਰਪੁਰ ਦੀਆਂ ਲੜਕੀਆਂ ਦੀ ਟੀਮ ਨੂੰ 27 ਸਾਲ ਬਾਅਦ ਪ੍ਰਾਪਤ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਟੂਰਨਾਮੈਂਟ ਤੋਂ ਬਾਅਦ ਹੁਸ਼ਿਆਰਪੁਰ ਲੜਕੀਆਂ ਦੀ ਟੀਮ ਦੀਆਂ ਪੰਜਾਂ ਲੜਕੀਆਂ ਨੇ 38ਵੀਂ ਯੂਥ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਵਿਚ ਵੀ ਭਾਗ ਲਿਆ। ਇਸ ਮੌਕੇ ਚੰਦਰ ਪ੍ਰਕਾਸ਼ ਸੈਣੀ, ਰਣਜੀਤ ਰਾਣਾ, ਜਸਵੰਤ ਸਿੰਘ, ਬਾਸਕਟਬਾਲ ਕੋਚ ਅਮਨਦੀਪ ਕੌਰ ਅਤੇ ਖਿਡਾਰੀ ਵੀ ਮੌਜੂਦ ਸਨ।…