
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵੱਲੋਂ ਅੱਜ ਬਲਾਇੰਡ ਸਕੂਲ ਬਾਹੋਵਾਲ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਬਲਾਇੰਡ ਸਕੂਲ ਦੇ ਬੱਚਿਆਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਸਕੂਲ ਦੇ ਪ੍ਰਿੰਸੀਪਲ ਅਤਰ ਸਿੰਘ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਉਨ੍ਹਾਂ ਬੱਚਿਆਂ ਦੀ ਬਿਹਤਰੀ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਸਬੰਧੀ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ। ਇਸ ਮੌਕੇ ਬੱਚਿਆਂ ਵੱਲੋਂ ਆਪਣੇ-ਆਪਣੇ ਹੁਨਰ ਦਾ ਬਾਖੂਬੀ ਪ੍ਰਦਰਸ਼ਨ ਕੀਤਾ ਗਿਆ, ਜਿਸ ਨੂੰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਭਰਪੂਰ ਸਰਾਹਿਆ ਗਿਆ ਅਤੇ ਉਨ੍ਹਾਂ ਨੂੰ ਤੋਹਫ਼ੇ ਪ੍ਰਦਾਨ ਕੀਤੇ ਗਏ।
ਕੈਪਸ਼ਨ :
-ਬਲਾਇੰਡ ਸਕੂਲ ਬਾਹੋਵਾਲ ਵਿਖੇ ਬੱਚਿਆਂ ਨਾਲ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ।