ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਕਾਲਜ ਦੇ ਪ੍ਰਿੰਸੀਪਲ ਅਨੀਤਾ ਸਾਗਰ, ਵਾਈਸ ਪ੍ਰਿੰਸੀਪਲ ਵਿਜੇ ਕੁਮਾਰ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਅਨੂੰ ਬਾਲਾ ਅਤੇ ਸਟਾਫ ਦੇ ਸਹਿਯੋਗ ਨਾਲ ‘‘ਡਾ.ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ“ ਮਨਾਉਂਦੇ ਹੋਏ ਭਾਸ਼ਣ ਪ੍ਰਤੀਯੋਗਤਾ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਡਾ.ਹਰਜਿੰਦਰ ਸਿੰਘ, ਪੋ੍ਰ.ਰਣਜੀਤ ਕੁਮਾਰ ਅਤੇ ਡਾ.ਸੁਮਨ ਕੁਮਾਰੀ ਨੇ ਜੱਜ ਦੀ ਭੂਮਿਕਾ ਨਿਭਾਈ। ਭਾਸ਼ਣ ਪ੍ਰਤੀਯੋਗਤਾ ਵਿੱਚ ਜੋਤ ਨੇ ਪਹਿਲਾ, ਬਲਜੀਤ ਸਿੰਘ ਨੇ ਦੂਸਰਾ ਅਤੇ ਸ਼ਾਇਨੀ ਨੇ ਤੀਜਾ ਸਥਾਨ ਅਤੇ ਕਵਿਤਾ ਉਚਾਰਨ ਮੁਕਾਬਲੇ ਵਿੱਚ ਹਰਜੀਤ ਕੌਰ ਨੇ ਪਹਿਲਾ, ਤਜਿੰਦਰ ਪ੍ਰੀਤ ਨੇ ਦੂਜਾ ਅਤੇ ਅਰਸ਼ਦੀਪ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਮੈਡਮ ਪ੍ਰਿੰਸੀਪਲ ਨੇ ਬਾਬਾ ਸਾਹਿਬ ਨੂੰ ਯਾਦ ਕਰਦੇ ਹੋਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦੱਸੇ ਹੋਏ ਰਸਤੇ ਤੇ ਚੱਲਣ ਲਈ ਕਿਹਾ। ਵਾਈਸ ਪ੍ਰਿੰਸੀਪਲ ਵਿਜੈ ਕੁਮਾਰ ਨੇ ਡਾ.ਅੰਬੇਡਕਰ ਜੀ ਦੇ ਜੀਵਣ ਸੰਘਰਸ਼ ਬਾਰੇ ਬੱਚਿਆਂ ਨੂੰ ਦੱਸਿਆ। ਪ੍ਰੋ.ਅਨੂੰ ਬਾਲਾ ਦੁਆਰਾ ਪ੍ਰਿੰਸੀਪਲ, ਵਾਈਸ ਪ੍ਰਿੰਸੀਪਲ ਨੂੰ ਯਾਦਗਾਰੀ ਚਿੰਨ ਭੇਂਟ ਕੀਤੇ ਅਤੇ ਉਨ੍ਹਾਂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਡਾ.ਬੀ.ਆਰ. ਅੰਬੇਡਕਰ ਜੀ ਦੀ ਵਿਚਾਰਧਾਰਾ ਦਾ ਪ੍ਰਸਾਰ ਅਤੇ ਪ੍ਰਚਾਰ ਕਰਨ ਦੀ ਗੱਲ ਕੀਤੀ। ਇਸ ਪ੍ਰੋਗਰਾਮ ਵਿੱਚ ਮੰਚ ਸੰਚਾਲਨ ਬਲਜੀਤ ਸਿੰਘ ਅਤੇ ਅਨੁਰਾਧਾ ਨੇ ਕੀਤਾ।