ਹੁਸ਼ਿਆਰਪੁਰ ਗੁਰੂ ਨਾਨਕ ਚੈਰੀਟੇਬਲ ਐਜੂਕੇਸ਼ਨਲ ਚੈਰੀਟੇਬਲ ਸੁਸਾਇਟੀ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਗੁਰੂ ਨਾਨਕ ਗਰੁੱਪ ਆਫ਼ ਕਾਲਜਿਜ਼ ਦੀ ਸਾਲਾਨਾ ਖੇਡ ਮਿਲਣੀ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਧਨਵੰਤਰੀ ਵੈਦਿਆ ਮੰਡਲ ਪੰਜਾਬ ਦੇ ਪ੍ਰਧਾਨ ਵੈਦਿਆ ਸੁਮਨ ਕੁਮਾਰ ਸੂਦ ਨੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਸੁਸਾਇਟੀ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਚੇਅਰਮੈਨ ਡਾ. ਬਲਵਿੰਦਰ ਸਿੰਘ ਅਤੇ ਜਨਰਲ ਸਕੱਤਰ ਡਾ. ਇਕਬਾਲ ਸਿੰਘ ਨੇ ਵੈਦਿਆ ਸੁਮਨ ਸੂਦ ਨੂੰ ਜੀ ਆਇਆਂ ਕਿਹਾ ਅਤੇ ਸੁਸਾਇਟੀ ਵੱਲੋਂ ਵਿੱਦਿਆ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਵੈਦਿਆ ਸੁਮਨ ਸੂਦ ਨੇ ਕਿਹਾ ਕਿ ਗੁਰੂ ਨਾਨਕ ਚੈਰੀਟੇਬਲ ਐਜੂਕੇਸ਼ਨਲ ਚੈਰੀਟੇਬਲ ਸੁਸਾਇਟੀ ਵੱਲੋਂ ਵਿੱਦਿਆ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਸਮਾਜ ਦਾ ਹਰ ਵਰਗ ਲਾਭ ਉਠਾ ਰਿਹਾ ਹੈ ਅਤੇ ਜੋ ਸੰਸਥਾਵਾਂ ਵਿੱਦਿਆ ਦਾ ਦੀਵਾ ਜਗਾਉਣ ਦਾ ਕੰਮ ਕਰਦੀਆਂ ਹਨ, ਉਨ੍ਹਾਂ ਦਾ ਸੰਸਾਰ ਵਿੱਚ ਸੂਰਜ ਵਾਂਗ ਰੋਸ਼ਨੀ ਫੈਲਦੀ ਹੈ। ਉਨ੍ਹਾਂ ਕਿਹਾ ਕਿ ਡਾ. ਬਲਵਿੰਦਰ ਅਤੇ ਡਾ. ਇਕਬਾਲ ਦੀ ਲਗਨ ਸਦਕਾ ਅੱਜ ਸਮਾਜ ਨੇ ਵਿੱਦਿਆ ਦੀ ਦੁਨੀਆ ਵਿਚ ਮੁਕਾਮ ਹਾਸਿਲ ਕੀਤਾ ਹੈ ਅਤੇ ਇੱਥੇ ਪੜ੍ਹਦੇ ਬੱਚਿਆਂ ਨੂੰ ਵਿੱਦਿਆ ਦੇ ਦੀਵੇ ਨਾਲ ਸਮਾਜ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਡਾ. ਬਲਵਿੰਦਰ ਸਿੰਘ ਅਤੇ ਡਾ. ਇਕਬਾਲ ਸਿੰਘ ਨੇ ਕਿਹਾ ਕਿ ਵੈਦਿਆ ਸੁਮਨ ਸੂਦ ਪੰਜਾਬ ਪੱਧਰ ‘ਤੇ ਵੈਦਿਆ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਨਾਲ-ਨਾਲ ਮੈਡੀਕਲ ਕੈਂਪ ਅਤੇ ਹੋਰ ਪ੍ਰੋਜੈਕਟ ਲਗਾ ਕੇ ਸਮਾਜ ਦੀ ਸੇਵਾ ਕਰ ਰਹੇ ਹਨ, ਜਿਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਮਾਨਵ ਸੇਵਾ ਨਾਲ ਜੁੜੀ ਇਕ ਸ਼ਖਸੀਅਤ ਉਨ੍ਹਾਂ ਦੇ ਵਿਹੜੇ ਵਿਚ ਆਈ ਹੈ, ਜਿਸ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ। ਇਸ ਦੌਰਾਨ ਸੁਸਾਇਟੀ ਵੱਲੋਂ ਮੁੱਖ ਮਹਿਮਾਨ ਵੈਦਿਆ ਸੁਮਨ ਕੁਮਾਰ ਸੂਦ ਨੂੰ ਸਨਮਾਨਿਤ ਵੀ ਕੀਤਾ ਗਿਆ।