ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਰਹਿਨੁਮਾਈ ਅਤੇ ਯੋਗ ਅਗਵਾਈ ਹੇਠ ਸਫਲਤਾ ਪੂਰਵਕ ਚੱਲ ਰਿਹਾ ਹੈ।, ਜਿਸ ਦਾ ਰੋਜ਼ਾਨਾ 400 ਤੋਂ 500 ਗਰੀਬ/ਲੋੜਵੰਦ/ਬੇਘਰੇ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਮਨੀਸ਼ ਚੰਦਰ ਸੂਦ ਪੁੱਤਰ ਡਾ. ਏ. ਸੂਦ ਅਤੇ ਸ੍ਰੀਮਤੀ ਕੁਮਕੁਮ ਸੂਦ ਰੈੱਡ ਕਰਾਸ ਮੈਂਬਰ ਵੱਲੋਂ 10 ਹਜ਼ਾਰ ਰੁਪਏ ਦੀ ਰਾਸ਼ੀ ਦਾਨ ਵਜੋਂ ਸਾਂਝੀ ਰਸੋਈ ਨੂੰ ਮੁਹੱਈਆ ਕੀਤੀ ਗਈ ਹੈ।
ਇਸ ਮੌਕੇ ਮੰਗੇਸ਼ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ‘ਬੁੱਕ-ਏ-ਡੇਅ’ ਸਕੀਮ ਅਧੀਨ ਆਪਣੇ ਪਰਿਵਾਰਿਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁੱਹਈਆ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਂਝੀ ਰਸੋਈ ਲੋੜਵੰਦ/ਗਰੀਬ/ਬੇਘਰੇ ਵਿਅਕਤੀਆਂ ਦੀ ਸਹਾਇਤਾ ਲਈ ਇਹ ਬਹੁਤ ਹੀ ਲਾਭਦਾਇਕ ਪ੍ਰੋਜੈਕਟ ਹੈ। ਇਸ ਲਈ ਇਸ ਪ੍ਰੋਜੈਕਟ ਨੂੰ ਲਗਾਤਾਰ ਚਾਲੂ ਰੱਖਣ ਲਈ ਉਨ੍ਹਾਂ ਜ਼ਿਲ੍ਹੇ ਦੇ ਦਾਨੀ ਸੱਜਣਾ/ਸਮਾਜ ਸੇਵਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਪਣਾ ਵੱਡਮੁੱਲਾ ਸਹਿਯੋਗ ਮੁਹੱਇਆ ਕਰਨ ਦੀ ਕਿਰਪਾਲਤਾ ਕਰਨ।