ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ 21 ਅਪ੍ਰੈਲ 2024 ਨੂੰ ਭਗਵਾਨ ਮਹਾਵੀਰ ਜੈਅੰਤੀ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਉਕਤ ਆਦੇਸ਼ ਪ੍ਰਧਾਨ ਸ੍ਰੀ ਐਸ.ਐਸ ਜੈਨ ਸਭਾ (ਰਜਿ:) ਹੁਸ਼ਿਆਰਪੁਰ ਅਤੇ ਪ੍ਰਧਾਨ ਸ੍ਰੀ ਆਤਮਾਨੰਦ ਜੈਨ ਸਭਾ ਵੱਲੋਂ ਉਕਤ ਦਿਨ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਕਰਵਾਉਣ ਲਈ ਦਿੱਤੀਆਂ ਗਈਆਂ ਪ੍ਰਤੀਬੇਨਤੀਆਂ ਨੂੰ ਮੱਦੇਨਜ਼ਰ ਰੱਖਦਿਆਂ ਦਿੱਤੇ।