ਪੋਲਿੰਗ ਸਟਾਫ਼ ਦੀ ਟ੍ਰੇਨਿੰਗ ਲਈ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਵੋਟਿੰਗ ਮਸ਼ੀਨਾਂ ਕਰਵਾਈਆਂ ਮੁਹੱਈਆ

ਲੋਕ ਸਭਾ ਚੋਣਾਂ- 2024 ਲਈ ਜ਼ਿਲ੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਵਲੋਂ  ਪੋਲਿੰਗ   ਕਰਵਾਉਣ ਲਈ ਨਿਯੁਕਤ ਕੀਤੇ ਸਟਾਫ਼ ਨੂੰ ਈ.ਵੀ.ਐਮ / ਵੀ.ਵੀ.ਪੈਟ ਸਬੰਧੀ ਟ੍ਰੇਨਿੰਗਾਂ ਦਿੱਤੀਆਂ ਜਾਣੀਆਂ ਹਨ। ਇਸ ਲਈ ਜ਼ਿਲ੍ਹੇ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ 8 ਸੀ.ਯੂ, 8 ਬੀ.ਯੂ ਅਤੇ 8 ਵੀ.ਵੀ.ਪੈਟ ਪ੍ਰਤੀ ਵਿਧਾਨ ਸਭਾ ਹਲਕਾ ਮੁਹੱਈਆ ਕਰਵਾਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਇਹ ਮਸ਼ੀਨਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਬੈਕਸਾਈਡ ’ਤੇ ਬਣੇ ਈ.ਵੀ.ਐਮ ਅਤੇ ਵੀ.ਵੀ.ਪੈਟ ਦੇ ਵੇਅਰ ਹਾਊਸ/ਸਟਰਾਂਗ ਰੂਮ ਤੋਂ ਡਿਪਟੀ ਡਾਇਰੈਕਟਰ ਬਾਗਬਾਨੀ-ਕਮ-ਨੋਡਲ ਅਫ਼ਸਰ ਫਾਰ ਈ.ਵੀ.ਐਮਜ਼ ਜ਼ਿਲ੍ਹਾ ਹੁਸ਼ਿਆਰਪੁਰ ਜਸਵਿੰਦਰ ਸਿੰਘ ਵਲੋਂ ਸਹਾਇਕ ਡਿਪਟੀ ਡਾਇਰੈਕਟਰ ਬਾਗਬਾਨੀ-ਕਮ-ਨੋਡਲ ਅਫ਼ਸਰ ਫਾਰ ਵੀ.ਵੀ.ਪੈਟ ਜ਼ਿਲ੍ਹਾ ਹੁਸ਼ਿਆਰਪੁਰ ਬਲਵਿੰਦਰ ਸਿੰਘ ਅਤੇ ਸਹਾਇਕ ਡਾਇਰੈਕਟਰ ਬਾਗਬਾਨੀ-ਕਮ-ਸਹਾਇਕ ਨੋਡਲ ਅਫ਼ਸਰ ਫਾਰ ਵੀ.ਵੀ.ਪੈਟ ਜ਼ਿਲ੍ਹਾ ਹੁਸ਼ਿਆਰਪੁਰ ਜਸਪਾਲ ਸਿੰਘ ਦੀ ਹਾਜ਼ਰੀ ਵਿਚ ਦਿੱਤੀਆਂ ਗਈਆਂ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ, ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਤੋਂ ਕੁਲਵਿੰਦਰ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਮਦਨ ਸਿੰਘ ਬੈਂਸ, ਭਾਰਤੀ ਜਨਤਾ ਪਾਰਟੀ ਤੋਂ ਭੂਸ਼ਨ ਕੁਮਾਰ ਸ਼ਰਮਾ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਰਘੂ ਟੰਡਨ ਅਤੇ ਕਮਿਊਨਿਸਟ ਪਾਰਟੀ ਆਫ਼ ਇੰਡੀਆ (ਮਾਰਕਸਵਾਦੀ) ਤੋਂ ਬਲਵਿੰਦਰ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *