ਸਵੇਰੇ ਅਤੇ ਸ਼ਾਮ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਸਮੇਂ ਨਾ ਲਗਾਏ ਜਾਣ ਬਿਜਲੀ ਦੇ ਕੱਟ – ਸੰਜੀਵ ਅਰੋੜਾ

ਭਾਰਤ ਵਿਕਾਸ ਪਰਿਸ਼ਦ ਦੇ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਸੰਜੀਵ ਅਰੋੜਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਬਿਜਲੀ ਵਿਭਾਗ ਵੱਲੋਂ ਕੱਟ ਲਗਾਏ ਜਾਂਦੇ ਸਮੇਂ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ ਦਾ ਬਿਲਕੁਲ ਵੀ ਧਿਆਨ ਨਹੀਂ ਰੱਖਿਆ ਜਾਂਦਾ, ਕਿਉਂਕਿ ਸਵੇਰੇ ਅਤੇ ਸ਼ਾਮ ਦੇ ਸਮੇਂ ਜਦੋਂ ਪੀਣ ਵਾਲੇ ਪਾਣੀ ਦੀ ਸਪਲਾਈ ਦਾ ਸਮਾਂ ਹੁੰਦਾ ਹੈ ਤਾਂ ਉਸ ਸਮੇਂ ਕੱਟ ਲਗਾ ਦਿੱਤੇ ਜਾਂਦੇ ਹਨ, ਜਿਸ ਕਾਰਨ ਕਈ ਬਾਰ ਪਾਵਰ ਕਾਰਪੋਰੇਸ਼ਨ ਦੇ ਲੋਕਾਂ ਨੂੰ ਲੋਕਾਂ ਦੇ ਰੋਸ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਸ੍ਰੀ ਅਰੋੜਾ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਉਚਿਤ ਹਦਾਇਤਾਂ ਜਾਰੀ ਕਰਨ ਕੀ ਬਿਜਲੀ ਦੇ ਕੱਟ ਲਗਾਉਂਦੇ ਸਮੇਂ ਪੀਣ ਦੇ ਪਾਣੀ ਦੀ ਸਪਲਾਈ ਨੂੰ ਧਿਆਨ ਵਿੱਚ ਰੱਖਿਆ ਜਾਵੇ ਤਾਕਿ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਨੇ ਕਿਹਾ ਕਿ ਚੋਣਾਂ ਦੇ ਦਿਨਾਂ ਵਿੱਚ ਵੀ ਸਰਕਾਰ ਦਾ ਇਹ ਹਾਲ ਹੈ ਤੇ ਆਮ ਦਿਨਾਂ ‘ਚ ਕੀ ਹੋਵੇਗਾ। ਸ੍ਰੀ ਅਰੋੜਾ ਨੇ ਕਿਹਾ ਕਿ ਇੱਕ ਪਾਸੇ ਤਾਂ ਅਸੀਂ ਅਧੁਨਿਕ ਭਾਰਤ ਦੀ ਤਸਵੀਰ ਦੇਖਦੇ ਹਾਂ ਕੀ ਦੇਸ਼ ਅੱਗੇ ਵੱਧ ਰਿਹਾ ਹੈ ਪਰ ਦੂਸਰੇ ਪਾਸੇ ਆਮ ਜਨਤਾ ਨੂੰ ਮੁਢਲੀਆਂ ਸਹੂਲਤਾਂ ਤੋਂ ਵੀ ਵਾਂਝਾ ਕੀਤਾ ਜਾ ਰਿਹਾ ਹੈ। ਜਿਸ ਕਾਰਨ ਜਿੱਥੇ ਲੋਕਾਂ ਨੂੰ ਪਾਣੀ ਵਰਗੀ ਮੁੱਖ ਸਹੂਲਤ ਤੋਂ ਵਾਂਝਾ ਰਹਿਣਾ ਪੈਂਦਾ ਹੈ ਉੱਥੇ ਹੀ ਬੇ ਟਾਈਮ ਤੇ ਲੱਗਣ ਵਾਲੇ ਬਿਜਲੀ ਦੇ ਕੱਟਾਂ ਦੇ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਵੀ ਨੁਕਸਾਨ ਹੁੰਦਾ ਹੈ। ਅਰੋੜਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਬਿਜਲੀ ਦੇ ਕੱਟ ਲਗਾਉਣਦੇ ਸਮੇਂ ਜਨਤਾ ਦੀ ਪਰੇਸ਼ਾਨੀ ਨੂੰ ਧਿਆਨ ‘ਚ  ਰੱਖਿਆ ਜਾਵੇ ਤਾ ਜੋ  ਸਾਰਿਆਂ ਨੂੰ ਮੁਢਲੀਆਂ ਸਹੂਲਤਾਂ ਮਿਲ ਸਕਣ।

Leave a Reply

Your email address will not be published. Required fields are marked *