ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ19 ਤੇ 26 ਮਈ ਨੂੰ ਹੋਵੇਗੀ ਪੋਲਿੰਗ ਸਟਾਫ ਦੀ ਰਿਹਰਸਲ


ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅੱਜ ਜਨਰਲ ਅਬਜ਼ਰਵਰ 2023 ਬੈਚ ਦੇ ਸੀਨੀਅਰ ਆਈ.ਏ.ਐਸ ਅਫ਼ਸਰ ਡਾ. ਆਰ ਆਨੰਦ ਕੁਮਾਰ ਦੀ ਮੌਜੂਦਗੀ ਅਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਪ੍ਰਧਾਨਗੀ ਵਿਚ ਐਨ.ਆਈ.ਸੀ ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਸ ਵਿਚ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਹੋਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਸਹਾਇਕ ਕਮਿਸ਼ਨਰ ਦਿਵਿਆ ਪੀ ਅਤੇ ਡੀ.ਆਈ.ਓ ਪ੍ਰਦੀਪ ਸਿੰਘ ਵੀ ਮੌਜੂਦ ਸਨ।
ਪੋਲਿੰਗ  ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਨੂੰ ਅੰਤਿਮ ਰੂਪ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਪੋÇਲੰਗ ਸਟਾਫ ਦੇ ਡਿਊਟੀ ਆਰਡਰ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਸੌਂਪ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 1563 ਪੋਲਿੰਗ  ਬੂਥਾਂ ਲਈ ਕੇਂਦਰੀ ਅਤੇ ਰਾਜ ਸਰਕਾਰ ਦੇ ਸਟਾਫ ਦਾ ਡਾਟਾ ਇਕੱਠਾ ਕਰਕੇ ਲੋਕ ਸਭਾ ਚੋਣਾਂ ਲਈ ਪੋਲਿੰਗ ਸਟਾਫ ਦੀ ਡਿਊਟੀ ਲਗਾ ਦਿੱਤੀ ਗਈ ਹੈ ਅਤੇ ਉਕਤ ਸਟਾਫ ਤੋਂ ਇਲਾਵਾ ਰਿਜ਼ਰਵ ਸਟਾਫ ਅਤੇ ਲੋੜ ਪੈਣ ’ਤੇ ਹੋਰ ਕਰਮਚਾਰੀਆਂ ਦੀ ਵੀ ਨਿਯੁਕਤੀ ਕੀਤੀ ਜਾਵੇਗੀ ਉਨ੍ਹਾਂ ਦੱਸਿਆ ਕਿ ਉਕਤ ਪੋਲਿੰਗ ਸਟਾਫ ਵੋਟ ਪ੍ਰਕਿਰਿਆ ਨੂੰ ਮੁਕੰਮਲ ਕਰਵਾਉਣ ਵਿਚ ਅਹਿੰਮ ਭੂਮਿਕਾ ਨਿਭਾਵੇਗਾ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਲਈ ਪੋਲਿੰਗ ਪਾਰਟੀਆਂ ਬਣਾ ਕੇ ਭੇਜ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ ਦੀ ਰਿਹਰਸਲ 19 ਅਤੇ 26 ਮਈ 2024 ਨੂੰ ਹੋਵੇਗੀ। ਮੁਕੇਰੀਆਂ ਵਿਧਾਨ ਸਭਾ ਹਲਕੇ ਦੀ ਰਿਹਰਸਲ ਐਸ.ਪੀ.ਐਨ ਕਾਲਜ ਮੁਕੇਰੀਆਂ, ਦਸੂਹਾ ਵਿਧਾਨ ਸਭਾ ਹਲਕੇ ਦੀ ਰਿਹਰਸਲ ਜੀ.ਟੀ.ਬੀ ਸੀਨੀਅਰ ਸੈਕੰਡਰੀ ਸਕੂਲ ਦਸੂਹਾ, ਉੜਮੁੜ ਵਿਧਾਨ ਸਭਾ ਹਲਕੇ ਦੀ ਰਿਹਰਸਲ ਜੀ.ਕੇ.ਐਸ.ਐਮ ਸਰਕਾਰੀ ਕਾਲਜ ਟਾਂਡਾ, ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਦੀ ਰਿਹਰਸਲ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਆਈ.ਟੀ.ਆਈ ਹੁਸ਼ਿਆਰਪੁਰ, ਵਿਧਾਨ ਸਭਾ ਹਲਕਾ ਚੱਬੇਵਾਲ ਦੀ ਰਿਹਰਸਲ ਇੰਜੀਨੀਅਰਿੰਗ ਬਲਾਕ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਟ ਹੁਸ਼ਿਆਰਪੁਰ, ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਦੀ ਰਿਹਰਸਲ ਐਸ.ਜੀ.ਜੀ.ਐਸ ਖ਼ਾਲਸਾ ਕਾਲਜ ਮਾਹਿਲਪੁਰ ਅਤੇ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੀ ਰਿਹਰਸਲ ਰਿਆਤ ਬਾਹਰਾ ਇੰਟਰਨੈਸ਼ਲ ਸਕੂਲ ਹੁਸ਼ਿਆਰਪੁਰ ਵਿਚ ਸਵੇਰੇ 9 ਵਜੇ ਹੋਵੇਗੀ।
ਕੋਮਲ ਮਿੱਤਲ ਨੇ ਨਿਯੁਕਤ ਕੀਤੇ ਗਏ ਪੋਲਿੰਗ ਸਟਾਫ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ ਨੂੰ ਮਾਣ ਮਹਿਸੂਸ ਹੋਣਾ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ 1 ਜੂਨ 2024 ਨੂੰ ਹੋਣਗੀਆਂ ਅਤੇ 4 ਜੂਨ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਮਿਤੀ 17 ਮਈ 2024 ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਸਭਾ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਥੇ ਐਮ.ਸੀ.ਐਮ.ਸੀ ਕਮੇਟੀ ਗਠਿਤ ਕਰਕੇ ਪੇਡ ਨਿਊਜ਼ ’ਤੇ ਨਜ਼ਰ ਰੱਖੀ ਜਾ ਰਹੀ ਹੈ, ਉਥੇ ਸੀ-ਵਿਜ਼ਲ ਐਪ ਰਾਹੀ. ਆਦਰਸ਼ ਚੋਣ ਜਾਬਤਾ ਸੰਘਤਾ ਦੀ ਉਲੰਘਣਾ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ’ਤੇ ਵੀ ਤੁਰੰਤ ਐਕਸ਼ਨ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਸੰਘਤਾ ਦੀ ਉਲੰਘਣਾ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਚੋਣ ਤਹਿਸੀਲਦਾਰ ਸਰਬਜੀਤ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਚੋਣ ਕਾਨੂੰਗੋ ਦੀਪਕ ਕੁਮਾਰ, ਲਖਬੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।..

Leave a Reply

Your email address will not be published. Required fields are marked *