ਹੁਸ਼ਿਆਰਪੁਰ ,18-05-2024, ਸ਼੍ਰੀਮਤੀ ਕੋਮਲ ਮਿੱਤਲ ਆਈ.ਏ.ਐਸ. ਮਾਨਯੋਗ ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਜਿਲਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਅਤੇ ਡਾ. ਹਰਬੰਸ ਕੌਰ ਡਿਪਟੀ ਮੈਡੀਕਲ ਕਮਿਸ਼ਨਰ ਕਮ ਮੈਂਬਰ ਸਕੱਤਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਮਾਰਟ ਸਕੂਲ ਪਿੰਡ ਬਹਾਦੁਰਪੁਰ ਬਹੀਆਂ ਜਿਲ੍ਹਾ ਹੁਸ਼ਿਆਰਪੁਰ ਵਿਖੇ ਮੁੱਖ ਅਧਿਆਪਕ ਸ਼੍ਰੀ ਸੁਰਿੰਦਰ ਕੁਮਾਰ ਜੀ ਦੀ ਯੋਗ ਅਗਵਾਈ ਹੇਠ ਮਿਸ਼ਨ ਸਮਾਈਲ ਮੁਹਿੰਮ ਤਹਿਤ ਨਸ਼ਾਖੋਰੀ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਇਲਾਜ਼ ਬਾਰੇ ਜਾਗਰੂਕਤਾ ਕਮ ਕਾਉਸਲਿੰਗ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ ਪ੍ਰਸ਼ਾਂਤ ਆਦਿਆ ਕਾਉਸਲਰ, ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਵਾਂ ਕੇਂਦਰ ਹੁਸ਼ਿਆਰਪੁਰ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ। ਇਸ ਮੌਕੇ ਤੇ ਉਨ੍ਹਾਂ ਨੇ ਮਿਸ਼ਨ ਸਮਾਇਲ ਮੁਹਿੰਮ ਤਹਿਤ ਨਸ਼ਾਖੋਰੀ ਦੇ ਕਾਰਨ, ਨਸ਼ੇ ਵਿੱਚ ਗ੍ਰਸਤ ਵਿਅਕਤੀ ਦੀ ਪਹਿਚਾਣ ਕਿਵੇਂ ਕਰ ਸਕਦੇ ਹਾਂ, ਨਸ਼ਾਖੋਰੀ ਦੇ ਮਾੜੇ ਪ੍ਰਭਾਵ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸਰਕਾਰ ਵੱਲੋਂ ਨਸ਼ਾਖੋਰੀ ਦੇ ਇਲਾਜ ਬਾਰੇ ਜਾਨਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਨਸ਼ਾਖੋਰੀ ਨਾਲ ਵਿਅਕਤੀ, ਪਰਿਵਾਰ ਅਤੇ ਸਮਾਜ ਵੀ ਪ੍ਰਭਾਵਿਤ ਹੁੰਦਾ ਹੈਂ। ਇਸ ਮੁਹਿੰਮ ਦਾ ਮੁੱਖ ਮੰਤਵ ਸਾਡੀ ਨੋਜਵਾਨ ਪੀੜੀ ਨੂੰ ਨਸ਼ਾ ਮੁਕਤ ਕਰਨਾ ਅਤੇ ਸਮਾਜ ਵਿੱਚ ਖਾਸ ਕਰ ਵਿਦਿਆਰਥੀਆਂ ਨੂੰ ਜਾਗਰੂਕ ਕਰਨਾ ਹੈ। ਜੇਕਰ ਨੋਜਵਾਨ ਜਾਗਰੂਕ ਹੋਣਗੇ ਤਾਂ ਹੀ ਉਹ ਨਸ਼ਾ ਖੋਰੀ ਦੇ ਕਲੰਗ ਤੋਂ ਮੁਕਤ ਹੋ ਕੇ ਲੋਕਾਂ ਅਤੇ ਪਰਿਵਾਰਾਂ ਦੇ ਚਿਹਰੇ ਤੇ ਮੁਸਕਾਨ ਲਿਆ ਸਕਣਗੇ। ਜੋ ਵਿਅਕਤੀ ਸਵੈ ਇੱਛਾ ਨਾਲ ਨਸ਼ਿਆਂ ਤੋਂ ਨਿਕਲ ਕੇ ਆਪਣੀ ਜ਼ਿੰਦਗੀ ਸੁਧਾਰਨਾ ਚਾਹੁੰਦਾ ਹੈ ਉਸਨੂੰ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਵਾ ਕੇਂਦਰ ਹੁਸ਼ਿਆਰਪੁਰ ਦੀ ਟੀਮ ਦਾ ਪੂਰਾ ਸਹਿਯੋਗ ਮਿਲਦਾ ਹੈ। ਸਾਡਾ ਇੱਕੋ ਨਾਰਾ ਹੈ ‘ਆਓ ਇੱਕ ਅਭਿਆਨ ਚੱਲਾਇਏ, ਨਸ਼ਾ ਮੁਕਤ ਪੰਜਾਬ, ਨਸ਼ਾ ਮੁਕਤ ਹੁਸ਼ਿਆਰਪੁਰ, ਅਤੇ ਨਸ਼ਾ ਮੁਕਤ ਸਮਾਜ ਬਣਾਇਏ’। ਇਸ ਤਰ੍ਹਾਂ ਹੀ ਅਸੀਂ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਤੋਂ ਖੁਸ਼ਹਾਲ ਬਣਾ ਸਕਦੇ ਹਾਂ । ਨਸ਼ਿਆਂ ‘ਚ ਗ੍ਰਸਤ ਵਿਅਕਤੀ ਨੂੰ ਸਹਿਯੋਗ ਦੀ ਜ਼ਰੂਰਤ ਹੈ। ਸਾਨੂੰ ਸਭ ਨੂੰ ਰਲ ਕੇ ਉਨ੍ਹਾਂ ਨੂੰ ਨਸ਼ਾ ਮੁਕਤ ਕਰਨ ‘ਚ ਸਹਿਯੋਗ ਕਰਨਾ ਚਾਹੀਦਾ ਹੈ। ਉਸ ਨੂੰ ਨਜ਼ਦੀਕ ਦੇ ਸਰਕਾਰੀ ਨਸ਼ਾ ਮੁਕਤੀ ਕੇਂਦਰ ‘ਚ ਦਾਖਿਲ ਕਰਵਾਉਣ ‘ਚ ਸਹਿਯੋਗ ਕਰਨਾ ਚਾਹੀਦਾ ਹੈ। ਜਿਸ ਦੇ ਨਾਲ ਨਸ਼ਿਆਂ ਗ੍ਰਸਤ ਵਿਅਕਤੀ ਦੇ ਪਰਿਵਾਰ ਦੇ ਚਿਹਰਿਆ ਤੇ ਸਮਾਇਲ (ਮੁਸਕਾਨ) ਅਤੇ ਉਮੀਦ ਦੀ ਕਿਰਨ ਦੇਖਣ ਨੂੰ ਮਿਲ ਸਕੇ। ਇਸ ਮੌਕੇ ਪ੍ਰਿੰਸੀਪਲ ਸੁਰਿੰਦਰ ਕੁਮਾਰ ਨੇ ਕਿਹਾ ਕਿ ਸਰਕਾਰੀ ਰਿਹੈਬਿਲੀਟੇਸ਼ਨ ਸੈਂਟਰ ਹੁਸ਼ਿਆਰਪੁਰ ਦਾ ਉਪਰਾਲਾ ਸ਼ਲਾਘਾਯੋਗ ਹੈ। ਇਸ ਮੌਕੇ ਤੇ ਪ੍ਰਭਜੋਤ ਕੌਰ, ਨਰਿੰਦਰ ਕੌਰ, ਰਾਕੇਸ਼ ਕੁਮਾਰੀ , ਸ਼ਰੇਸ਼ਠ ਕੁਮਾਰ ਜੋਸ਼ੀ ਸਮੂਹ ਵਿਦਿਆਰਥੀ ਅਤੇ ਹੋਰ ਸਟਾਫ਼ ਹਾਜ਼ਰ ਸਨ।