ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਡਵੀਜਨ ਗੜ੍ਹਸ਼ੰਕਰ ਦੇ ਫਰੰਟ ਆਫਿਸ ਦਾ ਕੀਤਾ ਦੌਰਾ


                   ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ  ਦੀ ਅਗਵਾਈ ਹੇਠ ਚੀਫ ਜੂਡੀਸ਼ੀਅਲ ਮੇਜੀਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਰਾਜ ਪਾਲ ਰਾਵਲ ਵਲੋਂ ਅੱਜ ਸਬ ਡਵੀਜਨ ਗੜ੍ਹਸ਼ੰਕਰ ਦੇ ਫਰੰਟ ਆਫਿਸ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਰਿਟੇਨਰ ਅਤੇ ਪੈਨਲ ਐਡਵੋਕੇਟਾਂ ਨਾਲ ਨੈਸ਼ਨਲ ਲੋਕ ਅਦਾਲਤ, ਪਰਮਾਨੈਂਟ ਲੋਕ ਅਦਾਲਤ, ਲੀਗਲ ਏਡ ਡਿਫੈਂਸ ਕੌਂਸਲ ਅਤੇ ਸੁਪਰੀਮ ਕੋਰਟ ਵੱਲੋਂ ਲਗਾਈ ਜਾ ਰਹੀ ਸਪੈਸ਼ਲ ਲੋਕ ਅਦਾਲਤ ਸਬੰਧੀ ਚਰਚਾ ਕੀਤੀ।

                   ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵਲੋਂ ਮਿਤੀ 29.07.2024 ਤੋ 03.08.2024 ਤੱਕ ਸਪੈਸ਼ਲ ਲੋਕ ਅਦਾਲਤ ਲਗਾਈ ਜਾਣੀ ਹੈ। ਜੇਕਰ ਕਿਸੇ ਦਾ ਕੇਸ ਸੁਪਰੀਮ ਕੋਰਟ ਵਿੱਚ ਲੰਬਿਤ ਹੈ ਅਤੇ ਉਹ ਦੂਜੀ ਧਿਰ ਨਾਲ ਸਮਝੌਤਾ ਉਪਰੰਤ  ਆਪਣੇ ਕੇਸ ਦਾ ਨਿਪਟਾਰਾ ਸਪੈਸ਼ਲ ਲੋਕ ਅਦਾਲਤ ਵਿੱਚ ਕਰਨਾ ਚਾਹੁੰਦੇ ਹਨ ਤਾਂ ਉਹ ਕਿਸੇ ਵੀ ਨੇੜਲੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿੱਚ ਜਲਦੀ ਤੋ ਜਲਦੀ (ਪਰ ਮਿਤੀ 28.07.2024 ਤੋ ਬਾਅਦ ਨਹੀ) ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰਕੇ ਆਪਣੇ ਕੇਸ ਦਾ ਨਿਪਟਾਰਾ ਕਰਵਾ ਸਕਦੇ ਹਨ। ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਵਲੋਂ ਮਿਤੀ 29.07.2024 ਤੋਂ 03.08.2024 ਤੱਕ ਲੇਬਰ ਨਾਲ ਸਬੰਧਤ ਮਾਮਲੇ, ਚੈਕ ਨਾਲ ਸਬੰਧਤ  ਮਾਮਲੇ(138 ਐਨ.ਆਈ.ਐਕਟ), ਐਕਸੀਡੈਟ ਕਲੇਮ ਕੇਸ (ਮੋਟਰ ਐਕਸੀਡੈਟ ਕਲੇਮ), ਹੋਰ ਮੁਆਵਜੇ ਦੇ ਮਾਮਲੇ,ਪਰਿਵਾਰਿਕ ਕਾਨੂੰਨ ਦੇ ਮਾਮਲੇ,ਸਰਵਿਸਜ ਸਬੰਧੀ ਮਾਮਲੇ,ਰੈਂਟ ਸਬੰਧੀ ਮਾਮਲੇ,ਆਕਦਮਿਕ ਮਾਮਲੇ,ਮੈਟੀਨੈਨਸ ਦਾ ਸਬੰਧਿਤ ਮੁੱਦੇ,ਮੋਟਰਗੈਜ ਨਾਲ ਸਬੰਧਤ ਮਾਮਲੇ,ਖਪਤਕਾਰ ਸੁਰੱਖਿਆ ਦੇ ਮਾਮਲੇ,ਤਬਾਦਲਾ ਪਟੀਸ਼ਨਾ(ਦੀਵਾਨੀ ਅਤੇ ਫੋਜਦਾਰੀ),ਰਕਮ ਵਸੂਲੀ ਸਬੰਧੀ ਮਾਮਲੇ,ਕਰਿਮਨਲ ਕੰਪਊਂਡੇਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਸ਼ਪੈਸ਼ਲ ਲੋਕ ਅਦਾਲਤ ਵਿੱਚ ਲਗਾਏ ਜਾ ਸਕਦੇ ਹਨ।

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵਲੋਂ ਰਿਟੇਨਰ ਐਡਵੋਕਟਾਂ ਨੂੰ ਮਹੀਨਾਵਾਰ ਲਗਾਏ ਜਾਣ ਵਾਲੇ ਸੈਮੀਨਾਰਾਂ ਰਾਹੀਂ ਮੁਫਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾ, ਪਰਮਾਨੈਟ ਲੋਕ  ਅਦਾਲਤ, ਮੇਡੀਏਸ਼ਨ ਅਤੇ ਕੰਨਸਲੀਏਸ਼ਨ ਸੈਟਰ, ਨੈਸ਼ਨਲ ਲੋਕ ਅਦਾਲਤਾਂ ਅਤੇ ਮੁੱਖ ਦਫਤਰ ਵਲੋਂ ਸਮੇ ਸਮੇ ਤੇ ਚਲਾਈਆਂ ਜਾ ਰਹੀਆਂ ਮੁਹਿੰਮਾਂ ਬਾਰੇ ਆਮ ਜਨਤਾ  ਅਤੇ ਸਕੂਲ/ਕਾਲਜਾਂ ਦੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ  ਵੱਲੋਂ ਬਾਹੋਵਾਲ ਅਤੇ ਮਾਹਿਲਪੁਰ ਦੇ ਬਲਾਈਂਡ ਬੱਚਿਆਂ ਦੇ ਸਕੂਲਾਂ ਦਾ ਦੌਰਾ ਕੀਤਾ ਗਿਆ ਜਿਸ ਵਿੱਚ ਬੱਚਿਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ ਅਤੇ ਜਲਦੀ ਹੀ ਉਹਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।

Leave a Reply

Your email address will not be published. Required fields are marked *