
ਸਰਕਾਰੀ ਕਾਲਜ ਹੁਸ਼ਿਆਰਪੁਰ ਵਿਖੇ ਕਾਲਜ ਦੇ ਪ੍ਰਿੰਸੀਪਲ ਅਨੀਤਾ ਸਾਗਰ ਜੀ ਦੀ ਅਗਵਾਈ ਵਿੱਚ ਰੈਡ ਰਿਬਨ ਕਲੱਬ ਅਤੇ ਐਨ.ਐਸ.ਐਸ. ਇੰਚਾਰਜ ਪ੍ਰੋ. ਵਿਜੇ ਕੁਮਾਰ ਦੇ ਸਹਿਯੋਗ ਨਾਲ ਕਾਲਜ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ‘‘ਵੋਟਾ ਦੇ ਪ੍ਰਤੀ ਜਾਗਰੂਕਤਾ ਅਭਿਆਨ“ ਦੇ ਅਧੀਨ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋ.ਵਿਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਵੋਟਾਂ ਦੀ ਮਹੱਤਤਾ ਤੇ ਚਾਨਣਾ ਪਾਉਂਦੇ ਹੋਏ ਉਨਾਂ ਨੂੰ ਸਹੁੰ ਦਿਲਾਈ ਕਿ ਉਹ ਆਪ ਵੀ ਵੋਟ ਪਾਉਣਗੇ ਅਤੇ ਦੂਜਿਆਂ ਨੂੰ, ਆਪਣੇ ਘਰਵਾਲਿਆਂ ਨੂੰ ਵੀ ਵੋਟ ਪਾਉਣ ਦੇ ਲਈ ਪ੍ਰੇਰਿਤ ਕਰਨਗੇ ਤਾਂਕਿ ਦੇਸ਼ ਵਿੱਚ ਇਸ ਤਰ੍ਹਾਂ ਦੀ ਸਰਕਾਰ ਬਣਾਈ ਜਾ ਸਕੇ ਜਿਸ ਨਾਲ ਦੇਸ਼ ਸੁਰੱਖਿਅਤ ਹੱਥਾਂ ਵਿੱਚ ਰਹੇ ਅਤੇ ਦਿਨ ਦੁਗੁਣੀ ਅਤੇ ਰਾਤ ਚੌਗੁਣੀ ਤਰੱਕੀ ਕਰ ਸਕੇ। ਇਸ ਅਭਿਆਨ ਨੂੰ ਸਫਲ ਬਣਾਉਣ ਦੇ ਲਈ ਵਿਦਿਆਰਥੀ ਪੋਸਟਰ ਬਣਾ ਕੇ, ਲੋਕਾਂ ਨਾਲ ਸੰਪਰਕ ਕਰਕੇ, ਰੈਲੀ ਕੱਢਕੇ ਜਾਗਰੂਕਤਾ ਫੈਲਾ ਰਹੇ ਹਨ ਤਾਂਕਿ ਹਰ ਕੋਈ ਆਪਣੇ ਵੋਟ ਦੇ ਮਹੱਤਵ ਨੂੰ ਸਮਝਦੇ ਹੋਏ ਵੋਟ ਪਾ ਕੇ ਆਪਣੀ ਵੱਡਮੁੱਲੀ ਜ਼ਿੰਮੇਦਾਰੀ ਇਮਾਨਦਾਰੀ ਨਾਲ ਨਿਭਾਉਣ।